Saturday, April 25, 2026

ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਛੱਡੇ ਜਾਣ ਸਿੱਖ ਕੈਦੀ – ਦਮਦਮੀ ਟਕਸਾਲ

Baba-Harnam-S-Dhumaਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੁੜ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਭਾਰਤੀ ਰਾਜਨੀਤਕ ਸਿਸਟਮ ਦਾ ਸਿਖ ਕੌਮ ਦੇ ਨਾਜ਼ੁਕ ਮਾਮਲਿਆਂ ਪ੍ਰਤੀ ਅਵੇਸਲਾਪਣ ਦਾ ਲਖਾਇਕ ਹੈ।ਜਿਸ ਰਾਹੀ ਸਿੱਖ ਕੌਮ ਨੂੰ ਨਿਆਂ ਦੇਣ ਪ੍ਰਤੀ ਭਾਰਤੀ ਵਿਵਸਥਾ ’ਤੇ ਸਵਾਲੀਆ ਚਿੰਨ੍ਹ ਇਕ ਵਾਰ ਫਿਰ ਸਭ ਦੇ ਸਾਹਮਣੇ ਆ ਗਿਆ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਭਾਈ ਰਾਜੋਆਣਾ ਦੇ ਕੇਸ ਨੂੰ ਹੱਲ ਕਰਾਉਣ ਲਈ ਕੇਂਦਰ ਸਰਕਾਰ ਕੋਲ ਨਿਰੰਤਰ ਅਤੇ ਤੇਜ਼ੀ ਨਾਲ ਪੈਰਵਾਈ ਕਰਨ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਪੂਰਾ ਪੰਥ ਭਾਈ ਰਾਜੋਆਣਾ ਨਾਲ ਹੈ।ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਭਾਈ ਰਾਜੋਆਣਾ ਆਪਣੇ ਕੀਤੇ ਲਈ 22 ਸਾਲ ਤੋਂ ਵਧ ਜੇਲ੍ਹ ’ਚ ਗੁਜ਼ਾਰ ਚੁੱਕੇ ਹਨ, ਪੰਥ ਹੁਣ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਦੇਖਣਾ ਚਾਹੁੰਦੀ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply