Friday, September 11, 2026

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ `ਚ ਪੇਸ਼ ਸਾਰੇ ਪੰਜ ਮਤੇ ਪਾਸ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ PPN2007201819ਦੀ ਮੀਟਿੰਗ ਹੋਈ, ਜਿਸ ਵਿੱਚ ਕਮਿਸ਼ਨਰ ਨਗਰ ਨਿਗਮ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਦੇ ਮੈਂਬਰ ਦਮਨਦੀਪ ਸਿੰਘ, ਕੌਂਸਲਰ ਅਤੇ ਗੁਰਜੀਤ ਕੌਰ ਕੌਂਸਲਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਪੰਜ ਮਤਿਆਂ `ਤੇ ਵਿਚਾਰ-ਵਟਾਂਦਰਾ ਹੋਇਆ ਅਤੇ ਸਾਰੇ ਮੱਤੇ ਵਿੱਤ ਅਤੇ ਠੇਕਾ ਕਮੇਟੀ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ।
    ਮੇਅਰ ਕਰਮਜੀਤ ਰਿੰਟੂ ਨੇ ਸਾਰੇ ਕੌਸਲਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਦੇ ਕੰਮਾਂ ਨੂੰ ਸਿਰੇ ਚੜਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਆਰੰਭੇ ਜਾਣਗੇ ਅਤੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੰਮ੍ਰਿਤਸਰ ਨੂੰ ਇਕ ਨਵੀਂ ਨੁਹਾਰ ਦਿੱਤੀ ਜਾਵੇਗੀ।
 

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply