Sunday, September 27, 2026

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬਾਗਬਾਨੀ ਵਿਭਾਗ ਨੇ ਲਗਾਏ ਪੋਦੇ

 PPN2107201802ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਪੋਦੇ ਲਗਾਏ ਗਏ ਅਤੇ ਬੱਚਿਆਂ ਨੂੰ ਪੋਦੇ ਲਗਾਉਂਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਡਾ. ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਦੀ ਦੇਖ ਰੇਖ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਕਰੀਬ 200 ਪੋਦੇ ਲਗਾਏ ਗਏ ਹਨ।ਉਨ੍ਹਾਂ ਵਿਦਿਆਲਿਆ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਨ ਪ੍ਰਤੀ ਦਿਨ ਸਾਡਾ ਵਾਤਾਵਰਣ ਦੂਸਿਤ ਹੋ ਰਿਹਾ ਹੈ।ਜਿਸ ਕਾਰਨ ਗਰਮੀ ਵੀ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ ਧਰਤੀ ਤੇ ਵੱਧ ਰਹੇ ਤਾਪਮਾਨ ਨੂੰ ਘੱਟ ਕਰਨ ਲਈ ਇਕ ਹੀ ਰਸਤਾ ਹੈ ਕਿ ਅਸੀਂ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਉਨ੍ਹਾਂ ਪੋਦਿਆਂ ਦੇ ਰੁੱਖ ਬਣਨ ਤੱਕ ਉਨ੍ਹਾਂ ਦੀ ਦੇਖਰੇਖ ਵੀ ਕਰੀਏ।PPN2107201801 ਉਨ੍ਹਾਂ ਕਿਹਾ ਕਿ ਅਗਰ ਧਰਤੀ ਤੇ ਵੱਧ ਰਹੇ ਤਾਪਮਾਨ ਨੂੰ ਘੱਟ ਕਰਨਾ ਹੈ ਤਾਂ ਸਾਡੀ ਸਾਰਿਆਂ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਅਪਣੇ ਆਲੇ ਦੁਆਲੇ ਜਿੱਥੇ ਵੀ ਖਾਲੀ ਜਗ੍ਹਾ ਮਿਲਦੀ ਹੈ ਉੱਥੇ ਇੱਕ ਪੋਦਾ ਲਗਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਲੋਕਾਂ ਨੂੰ ਵੀ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਲਈ ਪ੍ਰੇਰਿਤ ਕੀਤਾ ਜਾਵੇ।  
 

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply