ਸੰਦੌੜ, 21 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਨਸ਼ਿਆਂ ਅਤੇ ਟ੍ਰੈਫਿਕ ਦੇ ਨਿਯਮਾਂ ਸਬੰਧੀ ਸੈਮੀਨਰ ਕੀਤਾ ਗਿਆ।ਜਿਸ ਦੌਰਾਨ ਟਰੈਫਿਕ ਐਜੂਕੇਸ਼ਨ ਸੈਲ ਸੰਗਰੂਰ ਵੱਲੋ ਹਰਦੇਵ ਸਿੰਘ ਦੁਆਰਾ ਬੱਚਿਆਂ ਨੂੰ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਵਧ ਰਹੀ ਟਰੈਫਿਕ ਅਤੇ ਬੱਚਿਆਂ ਅਤੇ ਸਮਾਜ ਨੂੰ ਸੜਕਾਂ` ਤੇ ਹੋ ਰਹੇ ਭਿਆਨਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੇਫਿਕ ਦੇ ਨਿਯਮਾਂ ਦੀ ਪਾਲਣਾ ਕਰਨ `ਤੇ ਜ਼ੋਰ ਦਿੱਤਾ ਗਿਆ।ਇਸ ਤੋਂ ਇਲਾਵਾ ਟ੍ਰੈਫਿਕ ਇੰਚਾਰਜ ਮਾਲੇਰਕੋਟਲਾ ਕਰਨਜੀਤ ਸਿੰਘ ਨੇ ਵੀ ਬੱਚਿਆਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਆਪਣੇ ਵਹੀਕਲਾਂ ਦੇ ਜ਼ਰੂਰੀ ਕਾਗਜ ਹਮੇਸਾਂ ਪੂਰੇ ਕਰਕੇ ਰੱਖਣ ਲਈ ਕਿਹਾ।ਅਖੀਰ ਵਿਚ ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਸਮੇਂ ਹੋਲਦਾਰ ਭਰਭੂਰ ਸਿੰਘ, ਸਿਪਾਹੀ ਅਮਨਪ੍ਰੀਤ ਸ਼ਰਮਾ, ਪ੍ਰਿੰਸੀਪਲ ਰਮਨਦੀਪ ਕੋਰ, ਮਨਦੀਪ ਸ਼ਰਮਾ, ਕੁਲਵੀਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਸਮੂਹ ਸਟਾਫ ਤੇ ਬੱਚੇ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …