Thursday, September 24, 2026

ਮਾਈ ਭਾਗੋ ਕਾਲਜ ਰੱਲਾ `ਚ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 21 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) PPN2107201808ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਚਰਨਜੀਤ ਸਿੰਘ ਤੇ ਪਰਮਜੀਤ ਕੌਰ ਪੁੱਤਰੀ ਸੁਦਾਗਰ ਸਿੰਘ ਨੇ 7.80 ਐਸ.ਜੀ.ਪੀ.ਏ ਹਾਸਲ ਕਰਕੇ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਮੰਦਰ ਸਿੰਘ, ਵੀਰਪਾਲ ਕੌਰ ਪੁੱਤਰੀ ਮਨਜੀਤ ਸਿੰਘ ਅਤੇ ਪ੍ਰਭਜੀਤ ਕੌਰ ਪੁੱਤਰੀ ਬਿੰਦਰ ਸਿੰਘ ਨੇ 7.60 ਐਸ.ਜੀ.ਪੀ.ਏ ਹਾਸਲ ਕਰਕੇ ਦੂਜਾ ਅਤੇ ਸੁਖਵੀਰ ਕੌਰ ਪੁੱਤਰੀ ਰਣਜੀਤ ਸਿੰਘ ਤੇ ਰਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ 7.40 ਐਸ.ਜੀ.ਪੀ.ਏ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ।
ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਐਮ.ਡੀ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਵਧੀਆ ਨਤੀਜੇ ਲਈ ਕਾਲਜ ਦੇ ਪੋਸਟ ਗਰੈਜੂਏਟ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਸਖਤ ਮਿਹਨਤ ਕਰਕੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ, ਵਾਈਸ ਪ੍ਰਿੰਸੀਪਲ ਰਾਜਦੀਪ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ. ਪਰਮਪਾਲ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply