ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ
ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਅਤੇ ਬਰਾਮਦ ਉੱਪਰ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਗੁਜਰਾਂ ਲਾਹੜੀ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਕੀਤੀ।ਇਸ ਸਮੇਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਸਾਹਿਲ ਮਹਾਜਨ, ਮਨਦੀਪ, ਅਰਮਾਨ ਮਹਾਜਨ, ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ, ਸਰਪੰਚ ਵਿਨੋਦ ਕੁਮਾਰ, ਦੇਵ ਰਾਜ ਸੈਨੀ, ਰਜਿੰਦਰ ਸੈਣੀ, ਸੁਰਿੰਦਰ ਸੈਣੀ, ਜਗਦੀਸ਼ ਸੈਣੀ, ਜੀਵਨ ਲਾਲ, ਰਘਬੀਰ ਸਿੰਘ ਹਾਜ਼ਰ ਸਨ ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਮ ਕਰਕੇ ਕਿਸਾਨ ਖੇਤੀ ਮਾਹਿਰਾਂ ਦੀ ਰਾਏ ਤੋਂ ਬਗੈਰ ਬਾਸਮਤੀ ਦੀ ਫਸਲ ਨੂੰ ਕੀੜੇ ਮਕੌੜਿਆਂ ਦੇ ਹਮਲੇ ਤੋਂ ਬਚਾਅ ਲਈ ਕਈ ਅਜਿਹੀਆਂ ਕੀਟਨਾਸ਼ਕਾਂ ਜਿਵੇਂ ਕਾਰਬੈਂਡਾਜ਼ਿਮ, ਥਾਈਮੈਥਾਕੋਸਮ, ਐਸੀਫੇਟ, ਟਰਾਈਜ਼ੋਫਾਸ ਅਤੇ ਟ੍ਰਾਈਸਾਈਕਲਾਜ਼ੋਲ ਦਾ ਛਿੜਕਾਅ ਕਰਦੇ ਹਨ ਜਿਸ ਦੇ ਅੰਸ਼ ਚੌਲਾਂ ਰਹਿਣ ਬਰਾਮਦ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੀ 90 ਫੀਸਦੀ ਬਾਸਮਤੀ ਬਰਾਮਦ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਜੇਕਰ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾਲ ਬਾਸਮਤੀ ਦੀ ਮੰਗ ਹੀ ਨਾ ਰਹੀ ਤਾਂ ਜਿਥੇ ਖੇਤੀ ਸਮੱਗਰੀ ਵਿਕ੍ਰੇਤਾ ਪ੍ਰਭਾਵਤ ਹੋਣਗੇ ਉਥੇ ਪੰਜਾਬ ਦੀ ਕਿਸਾਨੀ ਵੀ ਆਰਥਿਕ ਪੱਖੋਂ ਕਮਜ਼ੋਰ ਹੋ ਜਾਵੇਗੀ।ਉਨਾਂ ਕਿਹਾ ਕਿ ਬਾਸਮਤੀ ਦੀ ਫਸਲ ਉੱਪਰ ਇਨਾਂ ਗੈਰਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ ਤਾਂ ਜੋ ਐਕਸਪੋਰਟ ਏਜੰਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media