ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਉਹ ਸੁਨੇਹਾ ਹੈ ਜੋ ਸਮਾਜ ਅੰਦਰ ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗੁਰਗੱਦੀ ’ਤੇ ਬੈਠਣ ਸਮੇਂ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤ ਦੇਰ ਨਹੀਂ ਚੱਲਣੇ।ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਸਾਹਿਬ ਦੇ ਇਸ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਖ਼ਾਲਸਾ ਪੰਥ ਨੇ ਜ਼ੁਲਮ ਦਾ ਮੁਕਾਬਲਾ ਦ੍ਰਿੜ੍ਹਤਾ ਨਾਲ ਕੀਤਾ ਅਤੇ ਹੱਕ ਸੱਚ ਲਈ ਸ਼ਹਾਦਤਾਂ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ।ਉਨ੍ਹਾਂ ਸੰਗਤਾਂ ਨੂੰ ਕੌਮੀ ਏਕਤਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।ਅਰਦਾਸ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸੁਸ਼ੋਭਿਤ ਪਾਵਨ ਇਤਿਹਾਸਕ ਸ਼ਸਤਰਾਂ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੇਵੇਂ ਪਾਤਸ਼ਾਹ ਜੀ ਵੱਲੋਂ ਧਾਰਨ ਕੀਤੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਮੈਨੇਜਰ ਞਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਕਥਾਵਾਚਕ ਭਾਈ ਸੁਖਜੀਤ ਸਿੰਘ ਘਨੱ੍ਹਈਆ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸੰਗਤਾਂ ਨੇ ਹਾਜ਼ਰੀ ਭਰੀ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media