ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) -‘ਪੰਜਾਬ ਸਰਕਾਰ ਰਾਜ ਵਿਚ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜ ਹੈ ਅਤੇ ਇਸ ਦੇ ਖਾਤਮੇ ਵਿਚ ਕੋਈ
ਅੜਚਣ ਨਹੀਂ ਆਉਣ ਦਿੱਤੀ ਜਾਵੇਗੀ।ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਘੁਣ ਨੂੰ ਖਤਮ ਕਰਕੇ ਹੀ ਸਰਕਾਰ ਦਮ ਲਵੇਗੀ।’ ਉਕਤ ਸਬਦਾਂ ਦਾ ਪ੍ਰਗਟਾਵਾ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਕੀਤਾ।ਉਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਸਮਗਲਿੰਗ ਨੂੰ ਰੋਕਿਆ ਗਿਆ ਹੈ ਅਤੇ ਨਸ਼ਾ ਕਰਦੇ ਨੌਜਵਾਨਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫਤ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਇਨਾਂ ਕੋਸਿਸ਼ਾਂ ਸਦਕਾ ਸਾਰੇ ਪੰਜਾਬ ਵਿਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਗਿਣਤੀ ਅੱਗੇ ਨਾਲੋਂ ਕਈ ਗੁਣਾ ਵੱਧ ਗਈ ਹੈ ਅਤੇ ਹੁਣ ਆਮ ਲੋਕ ਖ਼ੁਦ ਵੀ ਨਸ਼ੇੜੀ ਨੌਜਵਾਨਾਂ ਨੂੰ ਇਲਾਜ ਲਈ ਲੈ ਕੇ ਹਸਪਤਾਲ ਆ ਰਹੇ ਹਨ, ਜੋ ਕਿ ਇਕ ਚੰਗਾ ਸੰਕੇਤ ਹੈ।
ਸਰਕਾਰੀਆ ਨੇ ਕਿਹਾ ਕਿ ਨਸ਼ਾ ਜਿਸ ਪੱਧਰ ’ਤੇ ਫੈਲ ਚੁੱਕਿਆ ਹੈ, ਉਸ ਦੇ ਖਾਤਮੇ ਲਈ ਲੋਕਾਂ ਦਾ ਅੱਗੇ ਆਉਣਾ ਬਹੁੱਤ ਜਰੂਰੀ ਹੈ ਅਤੇ ਅੱਜ ਸਮਾਜ ਦਾ ਹਰ ਵਰਗ ਇਸ ਵਿਰੁੱਧ ਖੜ ਗਿਆ ਹੈ, ਜੋ ਕਿ ਬੜੀ ਤਸੱਲੀ ਵਾਲੀ ਗੱਲ ਹੈ। ਉਨਾਂ ਕਿਹਾ ਕਿ ਜਿਸ ਜੋਸ਼ ਨਾਲ ਲੋਕ ਨਸ਼ੇ ਦੇ ਖਾਤਮੇ ਲਈ ਅੱਗੇ ਆਏ ਹਨ, ਉਸ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਪੰਜਾਬ ਵਿਚ ਨਸ਼ਾ ਹੁਣ ਬਹੁਤੇ ਦਿਨ ਨਹੀਂ ਟਿਕੇਗਾ।ਸਰਕਾਰੀਆ ਇਸ ਮੌਕੇ ਆਪਣੇ ਪ੍ਰਸੰਸਕਾਂ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਵੀ ਸ਼ਾਮਿਲ ਹੋਏ। ਇਸ ਮੌਕੇ ਗੁਰਮਿੰਦਰ ਸਿੰਘ ਰਟੌਲ, ਡਿਪਟੀ ਮੇਅਰ ਰਮਨ ਬਖਸ਼ੀ, ਵਿਕਰਮ ਸਿੰਘ ਢਿਲੋਂ, ਮੰਗਲ ਦਾਸ ਮੁਨੀਮ, ਡਾ. ਸੰਦੀਪ ਅਗਨੀਹੋਤਰੀ, ਨੌਨਿਹਾਲ ਸਿੰਘ ਕਸੇਲ, ਮਹਾਂਬੀਰ ਸਿੰਘ ਮੰਨਣ ਅਤੇ ਹੋਰ ਪਤਵੰਤੇ ਹਾਜ਼ਰ ਸਨ।ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਰਕਾਰੀਆ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media