Monday, March 16, 2026

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਐਲਾਨਿਆ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੇ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ, PPN2207201811ਅਖੌਤੀ ਚਮਤਕਾਰਾਂ, ਰੂੜੀਵਾਦੀ ਰਸਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਅਤੇ ਉਨ੍ਹਾਂ ਵਿਚ ਮਹਾਨ ਇਨਕਲਾਬੀ ਦੇਸ਼ ਭਗਤਾਂ ਅਤੇ ਪ੍ਰਸਿੱਧ ਵਿਗਿਆਨੀਆਂ, ਚਿੰਤਕ ਦੀ ਵਿਗਿਆਨਕ ਵਿਚਾਰਧਾਰਾ ਪ੍ਰਫੁਲਿਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸਮੁੱਚੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੇ ਕਸਬਿਆਂ ਵਿਚ ਆਯੋਜਿਤ ਕੀਤੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ ਜਥੇਬੰਦਕ ਆਗੂਆਂ ਸੁਮੀਤ ਸਿੰਘ, ਮੇਜਰ ਸਿੰਘ, ਸੁਖਮੀਤ ਸਿੰਘ ਨੇ ਦਸਿਆ ਕਿ ਸ਼ਹੀਦ ਊਧਮ ਸਿੰਘ ਅਤੇ ਮਹਾਨ ਵਿਗਿਆਨੀ ਸਟੀਫਨ ਹਾਕਿੰਗ ਨੂੰ ਸਮਰਪਿਤ ਇਸ ਪ੍ਰੀਖਿਆ ਵਿਚ ਸਥਾਨਕ ਪੱਧਰ ਤੇ ਪਹਿਲੇ ਗਰੁੱਪ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ 24 ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ 57 ਵਿਦਿਆਰਥੀਆਂ ਨੇ ਭਾਗ ਲਿਆ।ਨੌਵੀਂ ਤੋਂ ਬਾਰਵੀਂ ਗਰੁੱਪ ਵਿਚ ਆਤਮ ਪਬਲਿਕ ਸਕੂਲ, ਇਸਲਾਮਾਬਾਦ ਦੀ ਵਿਦਿਆਰਥਣ ਕ੍ਰਿਸ਼ਮਾ ਰਾਣਾ ਨੇ 100 ਵਿਚੋਂ 77 ਨੰਬਰ ਲੈ ਕੇ ਪੰਜਾਬ ਪੱਧਰ ਤੇ ਚੌਥਾ ਸਥਾਨ ਹਾਸਲ ਕੀਤਾ ਜਦੋਂਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪੁਤਲੀਘਰ ਦੀ ਮਨਪ੍ਰੀਤ ਕੌਰ ਨੇ ਇਕਾਈ ਪੱਧਰ ਤੇ 48 ਅੰਕ ਲੈ ਕੇ ਦੂਜਾ ਅਤੇ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ, ਛੇਹਰਟਾ ਦੀ ਨੰਦਿਨੀ ਬਜਾਜ ਨੇ 46 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁਪ ਵਿਚ ਆਤਮ ਪਬਲਿਕ ਸਕੂਲ ਦੀ ਪ੍ਰਗਤੀ ਭੱਲਾ ਨੇ 100 ਵਿਚੋਂ 66 ਅੰਕ ਲੈ ਕੇ ਇਕਾਈ ਪੱਧਰ ਤੇ ਪਹਿਲਾ ਅਤੇ ਇਸੇ ਸਕੂਲ ਦੇ ਵਿਦਿਆਰਥੀਆਂ ਰੀਆ ਅਤੇ ਅਨੁਜ ਰਾਮਪਾਲ ਨੇ 64 ਅਤੇ 61 ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਦਸਿਆ ਕਿ ਪੰਜਾਬ ਵਿਚ ਪਹਿਲੇ 10 ਸਥਾਨਾਂ `ਤੇ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।
          ਤਰਕਸ਼ੀਲ ਆਗੂਆਂ ਕਾਮਰੇਡ ਅਜੀਤ ਸਿੰਘ, ਮਾਸਟਰ ਬਲਦੇਵ ਰਾਜ ਵੇਰਕਾ ਅਤੇ ਮਾਸਟਰ ਕੁਲਜੀਤ ਵੇਰਕਾ ਨੇ ਦਸਿਆ ਕਿ ਇਸ ਪ੍ਰੀਖਿਆ ਵਿਚ ਇਕਾਈ ਪੱਧਰ ਤੇ  ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਦੋਵੇਂ ਗਰੁਪਾਂ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਕਿਤਾਬਾਂ ਦਾ ਸੈਟ, ਪ੍ਰਸੰਸਾ ਪੱਤਰ ਤੇ ਇਕ ਸਾਲ ਲਈ ਤਰਕਸ਼ੀਲ ਮੈਗਜ਼ੀਨ ਮੁਫਤ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦਿੱਤੇ ਜਾਣਗੇ।
          ਤਰਕਸ਼ੀਲ ਆਗੂ ਸੁਮੀਤ ਸਿੰਘ ਨੇ ਇਸ ਪ੍ਰੀਖਿਆ ਦੀ ਕਾਮਯਾਬੀ ਲਈ ਦਿੱਤੇ ਸਹਿਯੋਗ ਲਈ ਡੀਆਰ ਮਾਡਰਨ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਪਠਾਣੀਆ, ਆਤਮ ਪਬਲਿਕ ਸਕੂਲ ਦੇ ਨਿਰਦੇਸ਼ਕ ਦੇਵ ਦਰਦ, ਛੇਹਰਟਾ ਸਕੂਲ ਦੇ ਲੈਕਚਰਾਰ ਜਸਵੰਤ ਰਾਏ, ਪੁਤਲੀਘਰ ਸਰਕਾਰੀ ਕੰਨਿਆ ਸਕੂਲ ਦੀ ਮੈਡਮ ਸਨੇਹ ਲਤਾ ਅਤੇ ਤਰਕਸ਼ੀਲ ਆਗੂਆਂ ਰਾਜ ਕੁਮਾਰ ਵੇਰਕਾ, ਮੈਡਮ ਸਤਵੰਤ ਕੌਰ ਦਾ ਧੰਨਵਾਦ ਕੀਤਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply