ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਅਮਰੀਕਾ ਦੇ ਉੱਘੇ ਕਾਰੋਬਾਰੀ ਸੰਤ ਸਿੰਘ ਛਤਵਾਲ ਧਰਮ ਪਤਨੀ ਸਮੇਤ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਛਤਵਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਛਤਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹਨ ਅਤੇ ਵਿਦੇਸ਼ ਵਿਚ ਵੱਸਦੇ ਹਰ ਸਿੱਖ ਦੀ ਲੋਚਾ ਹੁੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਣ ਤਾਂ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ।ਇਸ ਮੌਕੇ ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media