Wednesday, June 17, 2026

ਪੁਲਿਸ ਲਾਈਨ ਵਿਖੇ ਮਨਾਇਆ ਵਣ ਮਹਾਂ-ਉਤਸਵ ਸਪਤਾਹ

PPN2307201810ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਪੰਜਾਬ ਪੁਲਿਸ ਦੇ ਸਮੂਹ ਪੁਲਿਸ ਜਿਲਿਆ ਵਿੱਚ ‘ਵਣਮਹਾਂ ਉਤਸਵ ਹਫਤਾ’ ਮਨਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਅੱਜ ਪੁਲਿਸ ਲਾਈਨ, ਅੰਮ੍ਰਿਤਸਰ ਸ਼ਹਿਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ.ਸ੍ਰੀਵਾਸਤਵਾ ਆਈ.ਪੀ.ਐਸ ਵਲੋਂ ਪੁਲਿਸ ਲਾਈਨ ਵਿੱਖੇ ਪੋਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਵਿੱਚ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਇਸ ਹਫਤੇ ਦੌਰਾਨ ਪੋਦੇ ਲਗਾਏ ਜਾਣਗੇ ਤਾਂ ਜੋ ਵਾਤਾਵਰਨ ਵਿੱਚ ਵੱਧ ਰਹੀ ਗਲੋਬਲ ਵਾਰਮਿੰਗ ਤੋਂ ਰਾਹਤ ਮਿਲ ਸਕੇ।ਉਨ੍ਹਾਂ ਕਿਹਾ ਕਿ ਇਕ ਰੁੱਖ ਫਲ ਦੇਣ ਦੇ ਨਾਲ ਨਾਲ ਜਹਿਰੀਲੀਆਂ ਗੈਸਾਂ ਨੂੰ ਵੀ ਆਪਣੇ ਵੱਲ ਖਿੱਚਦੇ ਹਨ। ਅਤੇ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਪ੍ਰਦੂਸ਼ਿਤ ਹਵਾ ਨੂੰ ਸਾਫ ਕਰਦੇ ਹਨ ਜਿਸ ਕਰਕੇ ਬਿਮਾਰੀਆਂ ਤੋਂ ਵੀ ਨਿਜ਼ਾਤ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸੁਰੇਸ਼ ਅਰੋੜਾ ਆਈ.ਪੀ.ਐਸ ਵਲੋਂ ਅਰੰਭੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੁਲਿਸ ਵਿਭਾਗ ਅਤੇ ਸਮਾਜ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ, ਏ.ਡੀ.ਸੀ.ਪੀ ਸਥਾਨਿਕ ਗੋਰਵ ਤੁਰਾ ਆਈ.ਪੀ.ਐਸ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਹਰਜੀਤ ਸਿੰਘ ਧਾਰੀਵਾਰ ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-1ਜਗਜੀਤ ਸਿੰਘ ਵਾਲੀਆ ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ, ਏ.ਸੀ.ਪੀ ਇੰਨਵੈਟੀਗੇਸ਼ਨ ਪਲਵਿੰਦਰ ਸਿੰਘ, ਏ.ਸੀ.ਪੀ ਸਥਾਨਿਕ ਰਿਚਾ ਅਗਨੀਹੋਤਰੀ, ਏ.ਸੀ.ਪੀ ਲਾਇਸੰਸਿੰਗ ਪਲਵਿੰਦਰ ਕੌਰ, ਏ.ਸੀ.ਪੀ ਦੱਖਣੀ ਕੇ.ਡੀ ਸਿੰਘ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply