ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ
ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਾਈ ਕੇਂਦਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਉਪਰੰਤ ਸਿਵਲ ਲਾਈਨ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਭਾਈ ਸਾਹਿਬ ਨੇ ਦੱਸਿਆ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਇੱਕ ਮਿਸਾਲ ਸੀ, ਕਿਉਕਿ ਗੁਰਬਾਣੀ ਦੀ ਕਿਰਪਾ ਨਾਲ ਹੀ ਸ਼ਹੀਦ ਭਾਈ ਤਾਰੂ ਸਿੰਘ ਜੀ ਬਿਨਾਂ ਖੋਪੜੀ ਤੋਂ 22 ਦਿਨ ਜਿੰਦਾ ਰਹੇ। ਉਨਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੂੰ ਸ਼ਹੀਦ ਕਰਨ ਤੋਂ ਪਹਿਲਾਂ ਜਾਲਮ ਹਕੂਮਤ ਵੱਲੋਂ ਭਾਈ ਤਾਰੂ ਸਿੰਘ ਜੀ ਨੂੰ ਬੇਅੰਤ ਤਸੀਹੇ ਦਿੱਤੇ ਗਏ ਸਨ। ਭਾਈ ਸਾਹਿਬ ਨੇ ਭਾਈ ਤਾਰੂ ਸਿੰਘ ਜੀ ਦਿਨ ਰਾਤ ਸੰਗਤਾਂ ਦੀ ਸੇਵਾ ਵਿੱਚ ਹਾਜਰ ਰਹਿੰਦੇ ਸਨ। ਸੰਗਤਾਂ ਨੂੰ ਜਲ ਪਾਣੀ, ਲੰਗਰ ਛਕਾਉਣਾ ਭਾਈ ਤਾਰੂ ਸਿੰਘ ਜੀ ਦੀ ਮੁੱਖ ਸੇਵਾ ਸੀ।ਭਾਈ ਤਾਰੂ ਸਿੰਘ ਜੀ ਦੀ ਇਸ ਸੇਵਾ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਉਹਨਾਂ ਦੇ ਜਨਮ ਅਸਥਾਨ ਗੁ: ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਸਾਹਿਬ ਵਿਖੇ ਦਿਨ ਰਾਤ ਸੰਗਤਾਂ ਲਈ ਗੁਰੂ ਕੇ ਲੰਗਰ ਵਰਤਾਏ ਜਾਂਦੇ ਹਨ। ਇਸ ਪਾਵਨ ਅਸਥਾਨ ਦੀ ਕਾਰ ਸੇਵਾ ਸ਼ੌ੍ਰ. ਗੁ. ਪ੍ਰ. ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਹੋਈ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media