ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਪੁਲਿਸ ਵਲੋਂ 2 ਵਿਅਕਤੀਆਂ ਨੂੰ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਗਿਆ ਹੈ।ਐਸ.ਐੱਚ.ਓ ਸਿਟੀ ਬਲਜਿੰਦਰ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਥਾਣੇਦਾਰ ਗੁਰਮੀਤ ਕੌਰ ਨੇ ਚੈਕਿੰਗ ਦੌਰਾਨ ਸ਼ੇਰਪੁਰ ਚੌਕ ਦੇ ਪੁਲ ਹੇਠੋਂ ਗਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਅਤੇ ਰੱਬੀ ਸਿੰਘ ਉਰਫ਼ ਰਵੀ ਪੁੱਤਰ ਗਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਧੂਰੀ ਦੀ ਸਕੂਟਰੀ ’ਚੋਂ 8 ਗਰਾਮ ਹੈਰੋਇਨ (ਚਿੱਟਾ) ਬਰਾਮਦ ਕਰ ਕੇ ਉਨਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਪੂਰੀ ਤਰਾਂ ਮੁਸਤੈਦ ਹੈ, ਜਿਸ ਤਹਿਤ ਉਨਾਂ ਵੱਲੋਂ ਚਾਰਜ ਸੰਭਾਲਣ ਦੇ ਮਹਿਜ਼ 12 ਦਿਨਾਂ ਅੰਦਰ ਐਨ.ਡੀ.ਪੀ.ਐਸ ਐਕਟ ਤਹਿਤ 6 ਮੁਕੱਦਮੇ ਥਾਣਾ ਸਿਟੀ ਧੂਰੀ ਵਿਖੇ ਦਰਜ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ ਉਨਾਂ ਦੀ ਕੌਂਸਲਿੰਗ ਕਰਨ ਉਪਰੰਤ ਉਨਾਂ ਨੂੰ ਨਸ਼ਾ ਛਡਾਓ ਕੇਂਦਰ ਵਿਖੇ ਦਾਖਲ ਕਰਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਵੀ ਇਕ ਨੌਜਵਾਨ ਦੀ ਕੌਂਸਲਿੰਗ ਕਰ ਕੇ ਉਸ ਨੂੰ ਮਲੇਰਕੋਟਲਾ ਦੇ ਨਸ਼ਾ ਛਡਾਓ ਕੇਂਦਰ `ਚ ਭੇਜਿਆ ਹੈ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਰੁਝਾਨ ਛੱਡ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਨਵੀਂ ਅਨਾਜ ਮੰਡੀ ਵਿਖੇ ਇਕ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਵੀ ਕੀਤਾ ਗਿਆ, ਜਿਥੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਕਿਹਾ ਕਿ ਭਵਿੱਖ ’ਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …