ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਆਨਰਸ ਆਖਰੀ ਸਾਲ ਦੇ ਵਿਦਿਆਰਥੀ ਵਿਸ਼ਾਰਦ ਕੁੰਦਰਾ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਐਮ.ਐਸ.ਸੀ ਐਗਰੋਨਮੀ ’ਚ ਦਾਖਲੇ ਲਈ ਹੋਏ ਟੈਸਟ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ ਸਟੇਟ ਲੇਵਲ ਟੈਸਟ ’ਚ ਕੋਈ 150 ਤੋਂ ਵਧੇਰੇ ਵਿਦਿਆਰਥੀਆਂ ਨੇ ਟੈਸਟ ’ਚ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਕਰਵਾਈ ਸਖਤ ਮਿਹਨਤ ਦਾ ਨਤੀਜਾ ਹੈ, ਇਸ ਵਿਦਿਆਰਥੀ ਦੀ ਕਾਮਯਾਬੀ ਦੂਸਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media