ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਘੋਹ ਦੇ ਪੌਦਾ ਰੋਗ ਵਿਗਆਨੀ ਡਾ. ਸੁਨੀਲ ਕਸ਼ਯਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਪਿੰਡਾ ਵਿੱਚ ਝੋਨੇ ਦੀ ਫ਼ਸਲ ਵਿੱਚ ਤਣੇ ਦੀ ਸੁੰਡੀ ਅਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਵੇਖਣ ਨੁੰ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਤਣੇ ਦੇ ਗੰਡੁਏ ਦੀ ਸੁੰਡੀਆਂ ਗੋਭ ਵਿੱਚ ਵੜ ਜਾਂਦੀਆਂ ਹਨ, ਨਤੀਜੇ ਵਜੋਂ ਬੂਟੇ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ, ਮੁੰਜਰਾਂ ਵਿੱਚ ਦਾਣੇ ਨਹੀਂ ਪੈਂਦੇ ਅਤੇ ਮੁੰਜਰਾਂ ਚਿੱਟੇ ਰੰਗ ਦੀਆਂ ਹੋ ਜਾਂਦੀਆਂ ਹਨ।
ਡਾ. ਸੁਨੀਲ ਨੇ ਦੱਸਿਆ ਕਿ ਅਜਿਹੇ ਹਾਲਾਤ ਵਿੱਚ ਜਿਨ੍ਹਾਂ ਖੇਤਾਂ ਵਿੱਚ ਇਸ ਕੀੜੇੇ ਦਾ ਹਮਲਾ 5 ਪ੍ਰਤੀਸ਼ਤ ਸੁੱਕੀਆਂ ਗੋਭਾਂ (ਇਕਨਾਮਿਕ ਥਰੈਸ਼ਹੋਲਡ ਲੈਵਲ) ਤੋਂ ਵਧੇਰੇ ਹੋਵੇ ਤਾਂ ਹੇਠ ਦਿੱਤੇ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਪੱਤਾ ਲਪੇਟ ਸੁੰਡੀਆਂ ਪੱਤੇ ਨੂੰ ਲਪੇਟ ਲੈਂਦੀਆਂ ਹਨ ਅਤੇ ਅੰਦਰੋ-ਅੰਦਰ ਹਰਾ ਮਾਦਾ ਖਾਈ ਜਾਦੀਆਂ ਹਨ, ਜਿਸ ਨਾਲ ਪੱਤਿਆਂ ਉਤੇ ਚਿੱਟੇ ਰੰਗ ਦੀਆਂ ਧਾਰੀਆਂ ਪੈ ਜਾਂਦੀਆਂ ਹਨ।ਓੁਨ੍ਹਾ ਨੇ ਕਿਹਾ ਕਿ ਜਦੋਂ ਪੱਤਿਆਂ ਦਾ ਨੁਕਸਾਨ 10 ਪ੍ਰਤੀਸ਼ਤ ਤੋਂ ਵਧੇਰੇ ਹੋਵੇ ਤਾਂ ਰੋਕਥਾਮ ਲਈ ਕਿਸੀ ਇਕ ਕੀਟਨਾਸ਼ਕ ਜਿਵੇ 20 ਮਿਲੀਲੀਟਰ ਫੇਮ 480 ਐਸ.ਸੀ (ਫਲੂਬੈਂਡਾਮਾਈਡ) ਜਾਂ 170 ਗ੍ਰਾਮ ਮੌਰਟਰ 75 ਐਸ.ਜੀ. (ਕਾਰਟਾਪ ਹਾਈਡਰੋਕਲੋਰਾਈਡ) ਜਾਂ 1 ਲਿਟਰ ਕੋਰੋਬਾਨ/ਡਰਮਟ/ ਫੋਰਸ 20 ਈ.ਸੀ. (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ।ਉਨਾਂ ਦੱਸਿਆ ਕਿ ਉਪਰੋਕਤ ਵਿਸ਼ੇ ਸਬੰਧੀ ਵਧੇਰੇ ਜਾਣਕਾਰੀ ਲਈ ਕ੍ਰਿਸ਼ੀ ਵਿਗੀਆਨ ਕੇਂਦਰ (ਘੋਹ) ਵਿਖੇ ਜਾਂ ਮੋਬਾਇਲ ਨੰਬਰ 8591906251 ਤੇ ਸੰਪਰਕ ਕਰ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media