Tuesday, May 21, 2024

‘ਡੇਪੋ’ ਪ੍ਰੋਗਰਾਮ ਤਹਿਤ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਿਵਲ ਜਾਗਰੂਕਤਾ ਕੈਂਪ

ਨਸ਼ਾ ਛੱਡਣ ਲਈ ਸਿਵਲ ਹਸਪਤਾਲ `ਚ ਕੀਤਾ ਜਾਵੇਗਾ ਮੁਫਤ ਇਲਾਜ – ਡਾ. ਭੁਪਿੰਦਰ ਸਿੰਘ

PPN2407201816ਪਠਾਨਕੋਟ, 24 ਜੁਲਾਈ 201 (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪੰਜਾਬ ਸਰਕਾਰ ਦੇ ‘ਡੇਪੋ’ ਪ੍ਰੋਗਰਾਮ ਅਧੀਨ ਜੈ ਮਾਂ ਜਗਦੰਬੇ ਸੇਵਾ ਸਮਿਤੀ ਪਠਾਨਕੋਟ ਵੱਲੋਂ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ੇ ਖਿਲਾਫ ਇਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
    ਕੈਂਪ ਦੋਰਾਨ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਨਸ਼ੇ ਖਿਲਾਫ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਜੋ ਨੋਜਵਾਨ ਨਸ਼ੇ ਦੀ ਦਲਦਲ `ਚ ਫਸੇ ਹੋਏ ਹਨ ਉਨ੍ਹਾਂ ਦਾ ਇਲਾਜ ਕਰ ਕੇ ਉਨ੍ਹਾਂ ਨੂੰ ਇਕ ਨਵਾਂ ਜੀਵਨ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਨਸ਼ਾ ਜੋ ਕਿ ਵਿਅਕਤੀ ਨੂੰ ਗਲਤ ਰਸਤੇ ਤੇ ਲੈ ਕੇ ਜਾਂਦਾ ਹੈ ਅਤੇ ਵਿਅਕਤੀ ਇਸ ਤੀ ਗ੍ਰਿਫਤ ਵਿੱਚ ਆ ਕੇ ਅਪਣੇ ਪਰਿਵਾਰ ਤੱਕ ਤੋਂ ਦੂਰ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਗਰ ਕਿਸੇ ਵਿਅਕਤੀ ਦੇ ਸੰਪਰਕ ਵਿੱਚ ਕੋਈ ਅਜਿਹਾ ਨੋਜਵਾਨ ਜਾਂ ਵਿਅਕਤੀ ਹੈ ਜੋ ਨਸ਼ੇ ਦਾ ਆਦੀ ਹੈ ਅਤੇ ਨਸ਼ਾ ਛੱਡਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦਾ ਸੰਪਰਕ ਸਿਵਲ ਹਸਪਤਾਲ ਪਠਾਨਕੋਟ ਨਾਲ ਕਰਵਾਇਆ ਜਾਵੇ।ਉਸ ਵਿਅਕਤੀ ਜਾਂ ਨੋਜਵਾਨ ਦਾ ਇਲਾਜ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਫ੍ਰੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਸਰਕਾਰ ਦਾ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਪੂਰਾ ਕਰਨਾ ਚਾਹੀਦਾ ਹੈ ਤੱਦ ਹੀ ਪੰਜਾਬ ਤੰਦਰੁਸਤ ਹੋ ਸਕਦਾ ਹੈ।
 

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply