Wednesday, May 22, 2024

ਸੂਖਮ, ਲਘੂ ਤੇ ਦਰਮਿਆਨੇ ਉਦਮ ਮੰਤਰਾਲਾ ਸਕੀਮਾਂ ਬਾਰੇ ਜਾਗਰੂਕਤਾ ਲਈ ਭੇਜੇਗਾ ਟੀਮਾਂ

ਦਿੱਲੀ, 24 ਜੁਲਾਈ (ਪੰਜਾਬ ਪੋਸਟ ਬਿਊਰੋ)  – ਮੰਤਰਾਲੇ ਦੀਆਂ ਮੌਜੂਦਾ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸੂਖਮ ਅਤੇ ਲਘੂ ਉੱਦਮਾਂ ਨੂੰ ਸਥਾਪਤ ਅਤੇ Giriraj Singhਮਜ਼ਬੂਤ ਕਰਨ ਵਾਸਤੇ ਪ੍ਰਸਤਾਵ ਪ੍ਰਾਪਤ ਕਰਨ ਲਈ ਸੂਖਮ, ਲਘੂ ਅਤੇ ਦਰਮਿਆਨੇ ਉਦਮ ਮੰਤਰਾਲਾ (ਐਮ.ਐਸ.ਐਮ.ਈ) ਨੀਤੀ ਆਯੋਗ ਵੱਲੋਂ ਪਹਿਚਾਣੇ ਬਹੁਤ ਪਿਛੜੇ ਅਤੇ ਨਕਸਲਵਾਦ ਤੋਂ ਪ੍ਰਭਾਵਿਤ 117 ਖਾਹਿਸ਼ੀ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਦੀਆਂ ਟੀਮਾਂ ਭੇਜੇਗਾ।ਇਹ ਸੂਚਨਾ ਗਿਰੀਰਾਜ ਸਿੰਘ ਰਾਜ ਮੰਤਰੀ (ਸੁਤੰਤਰ ਚਾਰਜ), ਐੱਮ.ਐੱਸ.ਐੱਮ.ਈ ਵੱਲੋਂ ਅੱਜ ਲੋਕ ਸਭਾ ਵਿੱਚ ਦਿੱਤੀ ਗਈ।ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ, ਪੀ.ਐਮ.ਈ.ਜੀ.ਪੀ ਨੇ ਇਸੇ ਮਿਆਦ ਵਿੱਚ 12.29 ਲੱਖ ਤੋਂ ਵੱਧ ਲੋਕਾਂ ਲਈ ਰੋਜ਼ਗਾਰ ਪੈਦਾ ਕਰਨ ਦਾ ਅਨੁਮਾਨ ਲਗਾਇਆ ਹੈ।ਪੀ.ਐਮ.ਈ.ਜੀ.ਪੀ ਇੱਕ ਪ੍ਰਮੁੱਖ ਕ੍ਰੈਡਿਟ-ਲਿੰਕਡ ਸਬਸਿਡੀ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਗ਼ੈਰ-ਖੇਤੀਬਾੜੀ ਖੇਤਰਾਂ ਵਿੱਚ ਸੂਖਮ ਉੱਦਮਾਂ ਦੀ ਸਥਾਪਨਾ ਕਰਕੇ ਪਰੰਪਰਾਗਤ ਕਾਰੀਗਰਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਦੀ ਮਦਦ ਕਰਕੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਉੱਤਰ ਪ੍ਰਦੇਸ਼ ਪੀ.ਐਮ.ਈ.ਜੀ.ਪੀ  ਯੋਜਨਾ ਦਾ ਸਭ ਤੋਂ ਵੱਡਾ ਲਾਭਾਰਥੀ ਰਿਹਾ ਹੈ।ਜਿਸ ਵਿੱਚ ਅਨੁਮਾਨਿਤ ਰੋਜ਼ਗਾਰ ਸਿਰਜਣਾ 1.35 ਲੱਖ ਤੋਂ ਵੱਧ ਹੈ।ਹੋਰ ਰਾਜ ਜਿਵੇਂ ਤਾਮਿਲਨਾਡੂ, ਮਹਾਰਾਸ਼ਟਰ, ਬਿਹਾਰ, ਕਰਨਾਟਕ, ਅਸਾਮ, ਓਡੀਸ਼ਾ, ਪੱਛਮੀ ਬੰਗਾਲ, ਜੰਮੂ ਤੇ ਕਸ਼ਮੀਰ ਨੇ 63,000 ਤੋਂ 84,000 ਦੇ ਕਰੀਬ ਲੋਕਾਂ ਨੂੰ ਰੋਜ਼ਗਾਰ ਦਿੱਤਾ।

Check Also

ਪੰਜਾਬੀ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਵਿਛੋੜੇ ‘ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, …

Leave a Reply