ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਪਿੰਡ ਮੰਡੀ ਕਲਾਂ ਹੋਲੀ ਹਾਰਟ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸੁੰਦਰ ਲਿਖਾਈ
`ਚ ਦਿਲਚਸਪੀ ਵਧਾਉਣ ਲਈ ਸੁੰਦਰ ਲਿਖਾਈ ਦੇ ਮੁਕਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਕਲਾਸਾਂ ਪਹਿਲੀ ਕਲਾਸ ਤੋਂ ਲੈ ਕੇ ਸੱਤਵੀਂ ਕਿਲਾਸ ਦੇ ਬੱਚਿਆਂ ਨੇ ਭਾਗ ਲਿਆ।।ਇਸ ਸਮੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਸੁੰਦਰ ਲਿਖਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਸੁੰਦਰ ਲਿਖਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ।।ਇਹਨਾ ਮੁਕਬਲਿਆਂ ਜਸਵਿੰਦਰ ਸਿੰਘ, ਪੂਜਾ ਰਾਣੀ, ਅਰਸ਼ਦੀਪ ਸਿੰਘ, ਹਰਮਨ ਸਿੰਘ, ਗਗਨਦੀਪ ਕੌਰ, ਸਿਮਰਨਜੀਤ ਕੌਰ ਅਤੇ ਰਵਿੰਦਰ ਸਿੰਘ ਜੇਤੂ ਰਹੇ।।ਜੇਤੂ ਰਹੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਿਕਾਂ ਵੱਲੋ ਹੌਂਸਲਾ ਅਫਜਾਈ ਕੀਤਾ ਗਿਆ।ਇਸ ਮੋਕੇ ਪ੍ਰਿੰਸੀਪਲ ਨੇ ਕਿਹਾ ਕਿ ਭਵਿੱਖ ਵਿੱਚ ਪੜਾਈ ਅਤੇ ਖੇਡਾਂ ਵੱਲ ਬੱਚਿਆਂ ਨੂੰ ਪ੍ਰੇਰਤ ਕਰਨ ਲਈ ਸਕੂਲ ਵੱਲੋ ਅਜਿਹੇ ਉਪਰਾਲੇ ਜਾਰੀ ਰਹਿਣਗੇ ਤਾਂ ਕਿ ਬੱਚਿਆਂ ਵਿੱਚ ਪੜਾਈ ਤੇ ਖੇਡਾ ਲਈ ਉਤਸ਼ਾਹ ਬਣਿਆ ਰਹੇ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media