ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਰ ਚੜੇ੍ ਕਰਜ਼ੇ ਕਾਰਨ ਦੇਸ਼ ਦੇ ਅੰਨਦਾਤਾ ਵੱਲੋਂ ਹਰ ਰੋਜ਼ ਖੁਦਕੁਸ਼ੀਆਂ ਕਰਕੇ ਆਪਣੀ ਜੀਵਨ
ਲੀਲਾ ਸਮਾਪਤ ਕਰੀ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੀ ਖੇਤੀ ਤੇ ਸੰਕਟ ਦੇ ਬਾਦਲ ਛਾਏ ਜਾ ਰਹੇ ਹਨ।ਇਸ ਸੰਕਟ ਦੀ ਘੜੀ ’ਚ ਇੱਕ ਹੋਰ ਕਿਸਾਨ ਵੱਲੋਂ ਕਰਜ਼ੇ ਕਾਰਨ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਬਠਿੰਡਾ-ਡੱਬਵਾਲੀ ਰੋਡ ਤੇ ਬਠਿੰਡਾ ਤੋਂ 40 ਕਿਲੋਮੀਟਰ ਦੂਰ ਪਥਰਾਲਾ ਰੇਲਵੇ ਸਟੇਸ਼ਨ ਵਿਖੇ ਇੱਕ ਕਿਸਾਨ ਵੱਲੋਂ ਕਰਜੇ ਦੀ ਮਾਰ ਨਾ ਝੱਲਦਿਆਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਸਮਾਜਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਵਰਕਰਾਂ ਵੱਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੰੁਚਾਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਰਾਜ ਸਿੰਘ ਪੁੱਤਰ ਕਰਤਾਰ ਸਿੰਘ ਪਿੰਡ ਫਤੂਹੀ ਵਾਲਾ ਥਾਣਾ ਲੰਬੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕੋਲ 5 ਏਕੜ ਜਮੀਨ ਸੀ, ਜਿਸ ਵਿੱਚੋਂ 3 ਏਕੜ ਜਮੀਨ ਵਿਕ ਗਈ ਸੀ।ਜਿਸ ਕਰਕੇ ਉਹ ਮਾਨਸਿਕ ਪਰੇਸ਼ਾਨ ਰਹਿੰਦਾ ਸੀ ਤੇ ਇਸੇ ਕਰਕੇ ਉਸ ਨੇ ਰੇਲ ਗੱਡੀ ਥੱਲੇ ਆਕੇ ਆਤਮ ਹੱਤਿਆ ਕਰ ਲਈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media