Saturday, March 7, 2026

ਨਸ਼ੇ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ PPN2507201805ਪ੍ਰਧਾਨ ਸ਼ਿਗਾਰਾ ਸਿੰਘ ਮਾਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਜ਼ ਗਾਰਡਨ ਤੋਂ ਸ਼ੁਰੂ ਕਰਕੇ ਸ਼ਹਿਰ ਵਿੱਚ ਰੋਸ ਮੁਜਾਹਰਾ ਕਰਨ ਤੋਂ ਬਾਅਦ ਐਸ..ਡੀ.ਐਮ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ।ਮਿੰਨੀ ਸਕੱਤਰੇਤ ਦੇ ਗੇਟ ਅੱਗੇ ਰੋਸ ਧਰਨਾ ਲਗਾਇਆ ਗਿਆ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 4 ਹਫਤਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਨਸ਼ਾ ਖਤਮ ਕਰਨ ਦੀ ਥਾਂ ਇਸ ਵਿੱਚ ਹੋਰ ਵਾਧਾ ਹੋਣ ਕਾਰਨ ਲਗਾਤਾਰ ਪੰਜਾਬ ਦੇ ਨੌਜਵਾਨ ਮੌਤ ਦੇ ਮੰੂਹ ਵੱਲ ਜਾ ਰਹੇ ਹਨ। ਧਰਨੇ ਨੂੰ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਨੈ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਕੀ ਅਕਾਲੀ ਭਾਜਪਾ ਸਰਕਾਰ ਅਤੇ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਹਿੱਸੇ ਪੱਤੀ ਕਾਰਨ ਵੱਡੇ ਨਸ਼ਾ ਤਸਕਰਾਂ ਰਾਹੀਂ ਨਸ਼ੇ ਦੇ ਕਾਰੋਬਾਰ ਵਿਚੋਂ ਮੋਟੀ ਕਮਾਈ ਕੀਤੀ ਜਾ ਰਹੀ ਹੈ ਅਤੇ ਕਿਸਾਨ ਮਜਦੂਰਾਂ ਤੇ ਨੌਜਵਾਨਾਂ ਤੇ ਜ਼ਮੀਨਾਂ ਅਤੇ ਰੁਜ਼ਗਾਰ ਖੋਹਣ ਕਾਰਣ ਫੈਲ ਰਹੀ ਨਿਰਾਸ਼ਾ ਅਤੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਡਰ ਰਹੀਆਂ ਸਰਕਾਰਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਨਿਰਭਰ ਕਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਤੋਂ ਆਯੋਗ ਕਰ ਰਹੀਆਂ ਹਨ।
ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਸਰਕਾਰ ਨੂੰ ਕੋਸਦਿਆਂ ਹੋਇਆਂ ਕਿਹਾ ਕਿ ਅੱਜ ਦੇ ਔਖੇ ਸਮੇਂ ਦੇ ਦਰਮਿਆਨ ਜਦੋਂ ਮਜ਼ਦੂਰਾਂ ਨੂੰ ਆਪਣਾ ਚੁੱਲ੍ਹਾ ਤਪਦਾ ਰੱਖਣ ਦੇ ਲਈ ਸਰਕਾਰ ਪਾਸੋਂ ਕੋਈ ਰੁਜ਼ਗਾਰ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਲਟਾ ਮਜ਼ਦੂਰਾਂ ਤੇ ਤਰ੍ਹਾਂ ਤਰ੍ਹਾਂ ਦੇ ਤਸ਼ਦੱਦ ਕੀਤੇ ਜਾਂਦੇ ਹਨ।ਉਨ੍ਹਾਂ ਸਮੂਹ ਲੋਕਾਂ ਨੂੰ ਕਿਹਾ ਕਿ ਸਰਕਾਰਾਂ ਤੋਂ ਭਲੇ ਦੀ ਆਸ ਛੱਡਕੇ ਆਪਣੀ ਰਾਖੀ ਆਪ ਕਰਨ ਦੇ ਰਾਹ ਤੁਰਨ।ਧਰਨੇ ਨੂੰ ਸੰਬੋਧਨ ਕਰਦਿਆਂ ਮੋਠੂ ਸਿੰਘ ਕੋਟੜਾ, ਜਗਸੀਰ ਸਿੰਘ ਝੁੰਬਾ, ਦਰਸ਼ਨ ਸਿੰਘ, ਅਮਰੀਕ ਸਿੰਘ ਸਿਵੀਆਂ, ਮਨਜੀਤ ਸਿੰਘ ਅਤੇ ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ 27 ਜੁਲਾਈ ਨੂੰ ਰਾਮਪੁਰਾ ਫੂਲ ਅਤੇ 30 ਜੁਲਾਈ ਨੂੰ ਐਸ.ਡੀ.ਐਮ ਮੌੜ ਨੂੰ ਮੰਗ ਪੱਤਰ ਦਿੱਤਾ ਜਾਵੇਗਾ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply