Monday, September 14, 2026

ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸਾਲਾਨਾ ਅਲੂਮਨੀ ਮੀਟ ਕਰਵਾਈ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ  ਸਾਲਾਨਾ ਅਲੂਮਨੀ ਮੀਟ ਕਰਵਾਈ

ACD Systems Digital Imaging
ACD Systems Digital Imaging

ਗਈ। ਸ਼ਮਾ ਰੋਸ਼ਨ ਕਰਨ ਦੀ ਰਸਮ ਕਾਲਜ ਅਲੂਮਨੀ ਦੇ ਅਹੁਦੇਦਾਰ ਵਿਦਿਆਰਥੀਆਂ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਮਿਲ ਕੇ ਕੀਤੀ।ਵਾਇਸ-ਪ੍ਰਿੰਸੀਪਲ ਤੇ ਅਲੂਮਨੀ ਮੀਟ ਇੰਚਾਰਜ ਕੁਲਵਿੰਦਰ ਸਿੰਘ ਨੇ ਸਭ ਨੂੰ `ਜੀ ਆਇਆ` ਨੂੰ ਕਿਹਾ।ਪੁਰਾਣੇ ਵਿਦਿਆਰਥੀਆਂ ਲਾਭ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਕੌਰ, ਰਮਨਦੀਪ ਸਿੰਘ, ਰਸ਼ਪਿੰਦਰ ਕੌਰ, ਗੁਰਬੰਸ ਸਿੰਘ ਨੇ ਕਾਲਜ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਡਿਪਟੀ ਡਾਇਰੈਕਟਰ ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈੇਕਟਰ ਬੀ.ਡੀ ਸ਼ਰਮਾ ਨੇ ਅਕਾਦਮਿਕ ਅਤੇ ਸੱਭਿਆਚਾਰਕ ਆਦਿ ਖੇਤਰਾਂ ਵਿੱਚ ਖਾਸ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸ਼ਾਨਦਾਰ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ, ਅਕਾਦਮਿਕ ਖੇਤਰ ਵਿੱਚ ਸਰਵੋਤਮ ਪ੍ਰਾਪਤੀਆਂ ਵਿਦਿਆਰਥਣ ਜੋਤਇੰਦਰ ਕੌਰ ਨੂੰ ਕਾਲਜ ਵੱਲੋਂ ‘ਕਾਲਜ ਕਲਰ’ ਦਿੱਤਾ ਗਿਆ।ਸਾਰੇ ਅਲੂਮਨੀ ਵਿਦਿਆਰਥੀਆਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਅਸਿਸਟੈਂਟ ਪ੍ਰੋ. ਸ਼ਿਵਾਨੀ ਸਿੰਗਲਾ ਨੇ ਸਭ ਮਹਿਮਾਨ-ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply