Tuesday, May 21, 2024

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ ਅੱਜ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਅੱਜ ਲਗਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ ਨੇ ਕੀਤਾ।ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਜ ਭਲਾਈ ਦਾ ਕਾਰਜ ਹੈ ਅਤੇ ਜਿਆਦਾ ਤੋਂ ਜਿਆਦਾ ਨੋਜਵਾਨ ਅਤੇ ਹੋਰ ਸਹਿਰ ਨਿਵਾਸੀ ਖੂਨਦਾਨ ਕਰ ਕੇ ਸਮਾਜਿਕ ਕਾਰਜ ਦੇ ਭਾਗੀਦਾਰ ਬਣ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਸਮਾਜ ਸੇਵਾ ਦਾ ਸਭ ਤੋਂ ਉੱਤਮ ਕਾਰਜ ਹੈ ਅਤੇ ਖੂਨਦਾਨੀਆਂ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨ ਦਾਨ ਸਾਬਤ ਹੋ ਸਕਦਾ ਹੈ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply