Tuesday, May 21, 2024

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ `ਚ ਚੁਣੇ ਜਾਣ ਵਾਲੇ ਨੌਜਵਾਨ ਮੁਫਤ `ਚ ਜਾ ਸਕਣਗੇ ਵਿਦੇਸ਼ – ਅਮਿਤ ਵਿੱਜ

Amit Vij MLaਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਪਰਾਲਿਆਂ ਸਦਕਾ 30 ਜੁਲਾਈ ਨੂੰ ਸਰਕਾਰੀ ਕਾਲਜ਼ ਮੋਹਾਲੀ ਵਿਖੇ ਆਪਣੀ ਕਿਸਮ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜੋ ਕਿ ਨੋਜਵਾਨਾਂ ਦੇ ਭਵਿੱਖ ਨੂੰ ਹੋਰ ਵੀ ਸਵਾਰੇਗਾ। ਇਹ ਜਾਣਕਾਰੀ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਦਿੱਤੀ।
ਅਮਿਤ ਵਿੱਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜਗਾਰ ਅਧੀਨ ਇਹ ਅੰਤਰ ਰਾਸਟਰੀ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਅਤੇ ਕੁਝ ਚੋਣਵੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਪਣਗੇ। ਉਨ੍ਹਾਂ ਦੱਸਿਆ ਕਿ ਇਸ ਕੌਮਾਂਤਰੀ ਮੇਲੇ ਵਿੱਚ ਯੂ.ਕੇ, ਆਇਰਲੈਂਡ, ਦੁਬਈ, ਯੂ.ਏ.ਈ ਕੁਵੈਤ, ਓਮਾਨ, ਕਤਰ, ਬਹਿਰੀਨ ਅਤੇ ਕੁਝ ਹੋਰ ਦੇਸ਼ਾਂ ਦੇ ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਇਸ ਮੇਲੇ ਵਿੱਚ ਵੱਖ-ਵੱਖ ਖੇਤਰਾਂ ਜਿਵੇਂ ਨਰਸਿੰਗ, ਹੌਸਪਟਿਲਟੀ, ਪਲੰਬਰਿੰਗ, ਵੈਲਡਿੰਗ, ਪ੍ਰਸ਼ਾਸਨ ਸਬੰਧੀ, ਹਾਊਸ-ਕੀਪਿੰਗ, ਬਿਊਟੀ ਵੈਲਨੈਸ ਆਦਿ ਨਾਲ ਸਬੰਧਿਤ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਧਾਇਕ ਵਿੱਜ ਨੇ ਦੱਸਿਆ ਕਿ ਮੇਲੇ ਵਿਚ 20 ਹਜ਼ਾਰ ਦੇ ਕਰੀਬ ਨੌਜਵਾਨਾਂ ਦੇ ਇੰਟਰਵਿਊ ਵਿਚ ਭਾਗ ਲੈਣ ਦੀ ਸੰਵਾਭਨਾ ਹੈ।ਉਨਾ ਦੱਸਿਆ ਕਿ ਯੋਗ ਨੌਜਵਾਨਾਂ ਨੂੰ ਦੋ ਗੇੜ ਦੀ ਇੰਟਿਰਵਿਊ ਵਿਚੋਂ ਗੁਜਰਨਾ ਪਵੇਗਾ, ਪਹਿਲੇ ਗੇੜ ਵਿਚੋਂ ਪਾਸ ਹੋਣ ਵਾਲਾ ਨੌਜ਼ਵਾਨ ਹੀ ਦੂਜੇ ਗੇੜ ਦੀ ਇੰਟਰਵਿਊ ਵਿਚ ਬੈਠ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੰਟਰਵਿਊ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਲਈ ਘੱਟੋ ਘੱਟ ਨਿਰਧਾਰਤ ਯੋਗਤਾਵਾਂ ਪੂਰੀਆਂ ਕਰਨਾ ਲਾਜ਼ਮੀ ਹੈ।
ਉਨਾਂ ਦੱਸਿਆ ਕਿ ਇੰਟਰਵਿਊ ਲਈ ਪਹੁੰਚਣ ਵਾਲੇ ਨੌਜ਼ਵਾਨਾਂ ਲਈ ਵਿਸੇਸ਼ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ ਅਤੇ ਸਰਕਾਰੀ ਮੁਲਾਜ਼ਮ ਨੌਜਵਾਨਾਂ ਦੀ ਮੱਦਦ ਲਈ ਮੌਜੂਦ ਰਹਿਣਗੇ।ਜਿਕਰਯੋਗ ਹੈ ਕਿ ਇਹ ਰੋਜ਼ਗਾਰ ਮੇਲਾ, ਹੁਨਰ ਵਿਕਾਸ ਤੇ ਉੱਦਮੀ ਵਿਭਾਗ, ਰਾਸ਼ਟਰੀ ਹੁਨਰ ਵਿਕਾਸ ਕਾਰਪੋਰੇਸ਼ਨ (ਐਨ.ਐਸ.ਡੀ.ਸੀ) ਅਤੇ ਸੈਰ-ਸਪਾਟਾ ਤੇ ਪ੍ਰਾਹੁਣਚਾਰੀ ਹੁਨਰ ਕਾਊਂਸਲ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਵਿਚ ਇੰਟਰਵਿਊ ਦੇਣ ਲਈ ਚਾਹਵਾਨ ਨੌਜਵਾਨ ਵਿਭਾਗ ਦੀ ਵੈਬਸਾਈਟ ਾਾਾ.ਗਹੳਰਗਹੳਰਰੋਜ਼ਗੳਰ.ਪੁਨਜੳਬ.ਚੋਮ ‘ਤੇ ਜਾ ਕੇ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਹੈਲਪ ਲਾਈਨ ਨੰਬਰ 7986999981/2/3/4/5 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply