Tuesday, May 21, 2024

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣੇ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ

Balwinder Singh SGPCDiljit Bediਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ।ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ।ਇਸੇ ਦੌਰਾਨ ਸਕੱਤਰ ਬਣੇ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਅਤੇ ਗੁਰੂ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣਗੇ।ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਆਹਲਾ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਦਿਲਜੀਤ ਸਿੰਘ ਬੇਦੀ ਪਿਛਲੇ ਲਗਭਗ 38 ਸਾਲ ਤੋਂ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਹਨ ਅਤੇ ਇਸ ਸਮੇਂ ਦੌਰਾਨ ਉਹ ਕਰੀਬ 30 ਸਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿਭਾਗ ਦੀ ਜ਼ੁੰਮੇਵਾਰੀ ਨਿਭਾਉਂਦੇ ਰਹੇ ਹਨ।ਦੋ ਦਰਜ਼ਨ ਦੇ ਕਰੀਬ ਪੁਸਤਕਾਂ ਦੇ ਰਚੇਤਾ ਬੇਦੀ ਨੇ ਸੰਪਾਦਨਾ ਦੇ ਖੇਤਰ ਵਿਚ ਵੀ ਜ਼ਿਕਰਯੋਗ ਕਾਰਜ ਕੀਤਾ ਹੈ।ਉਹ ਲੰਮੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਦੇ ਮਾਸਕ ਪੱਤਰ ‘ਗੁਰਦੁਆਰਾ ਗਜ਼ਟ’ ਦੀ ਸੰਪਾਦਨਾ ਕਰਦੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਸਮੇਂ-ਸਮੇਂ ਸ਼੍ਰੋਮਣੀ ਕਮੇਟੀ ਦੀਆਂ ‘ਸੇਵਾ ਸਰਗਮੀਆਂ’ ਵੀ ਸੰਪਾਦਨਾ ਕਰਦੇ ਰਹੇ।ਉਨ੍ਹਾਂ ਨੂੰ ਵੱਖ-ਵੱਖ ਸ਼ਤਾਬਦੀਆਂ ਦੌਰਾਨ ਵਿਸ਼ੇਸ਼ ਯਾਦਗਾਰੀ ਸੋਵੀਨਰ ਤਿਆਰ ਕਰਨ ਦਾ ਮੌਕਾ ਵੀ ਮਿਲਿਆ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਵਿਚ ਸ਼ੁਰੂ ਕੀਤੇ ਗਏ ਮਾਸਕ ਅਖ਼ਬਾਰ ‘ਸ਼੍ਰੋਮਣੀ ਬੁਲੇਟਨ’ ਦੀ ਸੰਪਾਦਨਾ ਦੀ ਜ਼ੁੰਮੇਵਾਰੀ ਵੀ ਬੇਦੀ ਨੇ ਹੀ ਨਿਭਾਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਪ੍ਰਧਾਨਾਂ ਨਾਲ ਮੀਡੀਆ ਸਲਾਹਕਾਰ ਵਜੋਂ ਕੰਮ ਕਰਨ ਦਾ ਮਾਣ ਹਾਸਲ ਹੈ।ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰ ਅਤੇ ਗੁਰਦੁਆਰਾ ਇੰਸਪੈਕਟਰ ਵੀ ਰਹੇ।ਇਸ ਤੋਂ ਇਲਾਵਾ ਉਨ੍ਹਾਂ ਨੇ ਮੀਤ ਸਕੱਤਰ ਅਤੇ ਵਧੀਕ ਸਕੱਤਰ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦਾ ਕੰਮ ਵੀ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਣਾਏ ਗਏ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਧਰਮ ਅਧਿਐਨ ਦੀ ਐਮ.ਏ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੋਇਆ ਹੈ ਅਤੇ ਉਹ ਵੀ ਅਨੇਕਾਂ ਪੁਸਤਕਾਂ ਦੇ ਰਚੇਤਾ ਹਨ।ਐਮ.ਫਿਲ ਤੱਕ ਉੱਚ ਸਿੱਖਿਆ ਪ੍ਰਾਪਤ ਜੌੜਾਸਿੰਘਾ ਦੇ ਸੈਂਕੜੇ ਲੇਖ ਵੱਖ-ਵੱਖ ਪੱਤਰਾਂ ਵਿਚ ਛਪੇ ਹਨ ਅਤੇ ਇਸ ਤੋਂ ਇਲਾਵਾ ਉਹ ਵੱਖ-ਵੱਖ ਸੈਮੀਨਾਰਾਂ ਵਿਚ ਖੋਜ ਪਰਚੇ ਵੀ ਪੜ੍ਹ ਚੁੱਕੇ ਹਨ।ਉਹ ਗੁਰਮਤਿ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਚ ਬਤੌਰ ਪ੍ਰੋਫ਼ੈਸਰ, ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਰੀਸਰਚ ਸਕਾਲਰ ਤੇ ਇੰਚਾਰਜ ਤੋਂ ਇਲਾਵਾ ਮੀਤ ਸਕੱਤਰ ਅਤੇ ਵਧੀਕ ਸਕੱਤਰ ਹੁੰਦਿਆਂ ਵੱਖ-ਵੱਖ ਵਿਭਾਗਾਂ ਦੀ ਸੇਵਾ ਨਿਭਾਉਂਦੇ ਰਹੇ।ਪਿਛਲੇ ਕੁੱਝ ਸਮੇਂ ਤੋਂ ਉਹ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।ਉਨ੍ਹਾਂ ਦੇ ਪੜ੍ਹਾਏ ਅਨੇਕਾਂ ਵਿਦਿਆਰਥੀ ਅੱਜ ਧਰਮ ਪ੍ਰਚਾਰ ਦੇ ਖੇਤਰ ਵਿਚ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਆਪੋ-ਆਪਣੇ ਖੇਤਰ ਵਿਚ ਉਚਾਈਆਂ ਛੂਹ ਰਹੇ ਹਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply