ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਗਿਲ ਦੇ ਸਹੀਦਾਂ ਨੂੰ ਯਾਦ ਕਰਦਿਆਂ ਅੱਜ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਕਮ
ਮਿਊਜੀਅਮ ਵਿਖੇ ਕਾਰਗਿਲ ਦਿਵਸ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪੰਰਤ 2 ਮਿੰਟ ਦਾ ਮੋਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿੰਮਾਸ਼ੂ ਅਗਰਵਾਲ ਨੇ ਜ਼ਿਲੇ੍ਹ ਨਾਲ ਸਬੰਧਤ ਕਾਰਗਿਲ ਵਾਰ ਦੀਆਂ ਵੀਰ ਨਾਰੀਆਂ ਨੂੰ ਸਨਮਾਨਿਤ ਵੀ ਕੀਤਾ ।
ਇਸ ਮੌਕੇ ਬਰਗੇਡੀਅਰ ਹਰਚਰਨ ਸਿੰਘ (ਰਿਟਾ.), ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ, ਕਰਨਲ ਐਸ.ਐਸ ਸੰਧੂ ਜਿਲ੍ਹਾ ਹੈਡ ਜੀ.ਓ.ਜੀ ਅਤੇ ਕਰਨਲ ਪਰਮਾਰ ਤੋਂ ਇਲਾਵਾ ਜਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਦਾ ਫੀਲਡ ਸਟਾਫ ਅਤੇ ਵਾਰ ਮੈਮੋਰੀਅਲ ਦਾ ਸਟਾਫ ਵੀ ਸਾਮਿਲ ਹੋਇਆ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media