Tuesday, April 21, 2026

29 ਜੁਲਾਈ ਨੂੰ ਕੀਤਾ ਜਾਵੇਗਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ – ਪ੍ਰੇਮ ਸਿੰਘ

PPN2707201802ਭੀਖੀ, 27 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਬੇਰੋਜਗਾਰਾਂ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ ਸੂਬਾ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਹੋਈ।ਪ੍ਰੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਹਤ ਵਿਭਾਗ ਵਿੱਚ 2200 ਤੋਂ ਵੱਧ ਮਲਟੀਪਰਪਜ ਦੀਆਂ ਅਸਾਮੀਆਂ ਖਾਲੀ ਪਈਆਂ ਹਨ।ਜਿੰਨ੍ਹਾਂ ਵਿੱਚੋ 1263 ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।ਉਨ੍ਹਾਂ ਦੱਸਿਆ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਵਾਅਦਾ ਕੀਤਾ ਗਿਆ ਸੀ। ਜਿੰਨ੍ਹਾਂ ਵਰਕਰ ਪੇਪਰ ਪਾਸ ਕਰ ਚੁੱਕੇ ਹਨ ਉਨ੍ਹਾਂ ਸਾਰਿਆਂ ਨੂੰ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਸਿਹਤ ਮੰਤਰੀ ਵੱਲੋਂ ਅਨੇਕਾ ਮੀਟਿੰਗਾਂ ਕੀਤੀਆਂ ਗਈਆਂ ਅਤੇ ਹੁਣ ਬੀਤੇ ਦਿਨ 13 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸਿਹਤ ਮੰਤਰੀ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਨੂੰ ਦੇਖਦਿਆਂ ਬੇਰਜੋਗਾਰ ਮਲਟੀਪਰਪਜ ਹੈਲਥ ਵਰਕਰਾਂ ਵੱਲੋਂ ਵੱਖ ਵੱਖ ਜਿੰਥੇਵੰਦੀਆਂ ਨਾਲ 29 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਅ੍ਰੰਮਿਤਪਾਲ ਸਿੰਘ ਭੁਪਾਲ, ਕਲਦੀਪ ਸਿੰਘ ਭੁਪਾਲ, ਹਰਵਿੰਦਰ ਸਿੰਘ, ਰਾਜਵਿੰਦਰ ਸਿੰਘ ਅਤੇ ਕਾਫੀ ਵਰਕਰ ਹਾਜ਼ਰ ਸਨ।

 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply