Saturday, July 26, 2025
Breaking News

ਡੇਂਗੂ ਤੋਂ ਬਚਾਅ ਲਈ ਸਫਾਈ ਸੰਬੰਧੀ ਕੀਤਾ ਜਾਗਰੂਕ

PPN2707201806ਭੀਖੀ, 27 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਿਹਤ ਵਿਭਾਗ ਵੱਲੋ ਸਥਾਨਕ ਨਗਰ ਪੰਚਾਇਤ ਦੇ ਦਫਤਰ ਵਿੱਚ ਕੌਸਲਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡੇਗੂ ਬੁਖਾਰ ਤੇ ਕੰਟਰੋਲ ਲਈ ਮੀਟਿੰਗ ਕੀਤੀ ਗਈ।ਇਸ ਨੂੰ ਸੰਬੋਧਨ ਕਰਦਿਆਂ ਸਿਹਤ ਸੁਪਰਵਾਇਜ਼ਰ ਕੇਵਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਡੇਗੂ ਤੋਂ ਬਚਾਅ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਕੂਲਰ, ਫਰਿਜ਼ਾਂ, ਕਬਾੜ ਅਤੇ ਗਮਲਿਆਂ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇੰਨ੍ਹਾਂ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਵਿਭਾਗ ਦੀ ਟੀਮ ਵੱਖ-ਵੱਖ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰ ਰਹੀ ਅਤੇ ਜੇਕਰ ਲਾਰਵਾਂ ਪਾਇਆ ਜਾਦਾ ਹੈ ਤਾਂ ਸੰਬੰਧਤ ਵਿਅਤੀਆਂ ਦੇ ਤੁਰੰਤ ਚਾਲਾਨ ਕੱਟੇ ਜਾਣਗੇ।ਇਸ ਮੌਕੇ ਕਾਰਜ਼ ਸਾਧਕ ਅਫਸਰ ਵਿਜੈ ਕੁਮਾਰ ਜਿੰਦਲ ਨੇ ਦੱਸਿਆ ਕਿ ਕਮੇਟੀ ਵੱਲੋ ਡੇਂਗੂ ਤੋਂ ਬਚਾਅ ਲਈ ਸਾਰੇ ਵਾਰਡਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ।ਇਸ ਮੌਕੇ ਸਿਹਤ ਵਿਭਾਗ ਦੇ ਲੀਲਾ ਰਾਮ, ਦਰਸ਼ਨ ਸਿੰਘ ਤੋਂ ਇਲਾਵਾ ਕਮੇਟੀ ਸਟਾਫ ਅਤੇ ਸਮੂਹ ਐਮ.ਸੀ ਮੌਜੂਦ ਸਨ।

 

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply