Saturday, June 20, 2026

9ਵੇਂ ਲੋਕ ਸੁਵਿਧਾ ਕੈਂਪ ਦੌਰਾਨ ਸੁਣੀਆਂ ਸ਼ਿਕਾਇਤਾਂ

PPN2707201813ਧੂਰੀ, 27 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਹਲਕੇ ਦੇ ਹਰੇਕ ਪਿੰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ` ਤੇ ਹੱਲ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ  ਧੂਰਾ, ਭੋਜੋਵਾਲੀ, ਭੱਦਲਵੱਡ, ਭਲਵਾਨ ਅਤੇ ਪਲਾਸੌਰ ਦਾ ਅੱਜ ਸਾਂਝਾ ਕੈਂਪ ਪਿੰਡ ਪਲਾਸੌਰ ਵਿਖੇ ਲਗਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਤੋਂ ਇਲਾਵਾ ਐਸ.ਡੀ.ਐਮ ਧੂਰੀ ਦੀਪਕ ਰੋਹਿਲਾ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਸਿਮਰਤ ਖੰਗੂੜਾ ਨੇ ਮੌਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ੳਨਾਂ ਨੂੰ ਹੱਲ ਕਰਵਾਇਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਤ ਖੰਗੂੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਈ ਭਲਾਈ ਸਕੀਮਾਂ ਲੋਕਾਂ ਲਈ ਜਾਰੀ ਹਨ ਅਤੇ ਇਹਨਾਂ ਲੋਕ ਸੁਵਿਧਾ ਕੈਂਪਾਂ ਵਿੱਚ ਭਲਾਈ ਸਕੀਮਾਂ ਦਾ ਲੋਕਾਂ ਨੂੰ ਮੌਕੇ ਹੀ ਲਾਭ ਦਿੱਤਾ ਜਾਂਦਾ ਹੈ।
ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ, ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ, ਗੁਰਪਿਆਰ ਸਿੰਘ ਧੂਰਾ, ਕਰਮਜੀਤ ਸਿੰਘ ਸੋਹੀ, ਇੰਦਰਜੀਤ ਸਿੰਘ ਕੱਕੜਵਾਲ, ਸਰਬਜੀਤ ਸਿੰਘ, ਗੁਰਜੰਟ ਸਿੰਘ ਸੋਹੀ ਸਾਬਕਾ ਚੇਅਰਮੈਨ, ਮਨੋਜ ਕੁਮਾਰ ਰੰਚਣਾ ਤੇ ਦਵਿੰਦਰ ਕੁਮਾਰ ਆਦਿ ਵੀ ਹਾਜਰ ਸਨ।

 

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply