Sunday, October 11, 2026

ਫੌਜ ਦੀ ਭਰਤੀ 4 ਤੋਂ 15 ਅਕਤੂਬਰ ਤੱਕ

Sikh Armyਅੰਮਿ੍ਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਵੱਲੋਂ ਖਾਸਾ ਕੈਂਟ ਵਿਖੇ ਮਿਤੀ 4 ਤੋਂ 15 ਅਕਤੂਬਰ ਤੱਕ ਭਰਤੀ ਰੈਲੀ ਕਰਵਾਈ ਜਾ ਰਹੀ ਹੈ।ਇਸ ਰੈਲੀ ਵਿੱਚ ਜਨਰਲ ਡਿਊਟੀ ਲਈ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇਗਾ।ਜਿਸ ਲਈ ਉਮੀਦਵਾਰਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਅਤੇ ਜਨਰਲ ਡਿਊਟੀ ਟੈਕਨੀਕਲ, ਨਰਸਿੰਗ ਅਸਿਸਟੈਂਟ, ਏਵੀਏਸ਼ਨ ਉਮੀਦਵਾਰਾਂ ਦੀ ਉਮਰ ਸਾਢੇ 17 ਸਾਲ ਤੋਂ 23 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ, ਭਾਰ 50 ਕਿਲੋ ਜਿਸ ਵਿੱਚ ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ 2 ਸੈਂਟੀਮੀਟਰ ਕੱਦ, 2 ਕਿਲੋ ਭਾਰ ਅਤੇ 1 ਸੈਂਟੀਮੀਟਰ ਛਾਤੀ ਦੀ ਛੂਟ ਹੈ।ਕਰਨਲ ਚਾਹਲ ਨੇ ਅੱਗੇ ਦੱਸਿਆ ਵਧੇਰੇ ਜਾਣਕਾਰੀ ਲਈ ਸੋਮਵਾਰ ਤੋਂ ਸ਼ੁਕਰਵਾਰ ਦਫ਼ਤਰੀ ਸਮੇਂ ਵਿਚ ਆ ਕੇ ਜਾਂ ਫੋਨ ਨੰ: 0183-2212103, 99144-23731 ਤੇ ਸੰਪਰਕ ਕਰ ਸਕਦੇ ਹਨ।
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply