Wednesday, October 7, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਪੀ.ਜੀ ਵਿਭਾਗ ਦੇ PPN2807201802ਬੀ.ਸੀ.ਏ ਸਮੈਸਟਰ-6 ਦੀਆਂ ਵਿਦਿਆਰਥਣਾਂ  ਅਸ਼ਮੀਨ ਕੌਰ, ਜੈਸਮੀਨ ਕੌਰ, ਪਾਇਲ ਗੁਪਤਾ, ਸ਼ਾਇਨਾ, ਕਰਿਸ਼ਮਾ ਲਖਨਪਾਲ ਅਤੇ ਸ਼ਿਫਾਲੀ ਟੰਡਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਲੜੀਵਾਰ ਪਹਿਲਾ, ਦੂਜਾ, ਚੌਥਾ, ਬਾਰਵਾਂ, ਪੰਦਰਵਾਂ ਅਤੇ ਸਤਾਰਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।
    ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਹੋਰ ਬਿਹਤਰੀਨ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਮੈਰਿਟ ਦਿਵਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਹਾਜਰ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਦੁੱਗਲ, ਡੀਨ ਅਕਾਦਮਿਕ ਡਾ. ਸਿਮਰਦੀਪ, ਡੀਨ ਪਬਲੀਕੇਸ਼ਨਜ ਸੰਦੀਪ ਜੁਤਸ਼ੀ, ਪ੍ਰਬੰਧਕ ਡਾ. ਰੁਪਿੰਦਰਪਾਲ, ਡੀਨ ਐਡਮਿਸ਼ਨਜ ਮਿਸ. ਕਿਰਨ ਗੁਪਤਾ ਤੇ ਹੋਰ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply