Saturday, April 25, 2026

ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜਗ੍ਹਾ ਕਿਰਾਏਦਾਰ ਨੇ ਕੀਤੀ ਵਾਪਸ

ਜੱਸਾ ਸਿੰਘ ਦੇ ਫੈਸਲੇ ਤੋਂ ਹੋਰ ਕਬਜ਼ਾ ਧਾਰਕ ਵੀ ਲੈਣ ਪ੍ਰੇਰਣਾ – ਡਾ. ਰੂਪ ਸਿੰਘ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ PPN2807201816ਗੁਰਦੁਆਰਾ ਸਾਹਿਬ ਮੰਡੀ ਗੋਬਿੰਦਗੜ੍ਹ ਦੀ ਜਗ੍ਹਾ ਇਕ ਕਿਰਾਏਦਾਰ ਵੱਲੋਂ 36 ਸਾਲ ਬਾਅਦ ਗੁਰਦੁਆਰਾ ਸਾਹਿਬ ਨੂੰ ਵਾਪਸ ਕਰ ਦਿੱਤੀ ਗਈ ਹੈ।ਜੱਸਾ ਸਿੰਘ ਆਹਲੂਵਾਲੀਆ ਮੰਡੀ ਗੋਬਿੰਦਗੜ੍ਹ ’ਚ ਗੁਰਦੁਆਰਾ ਸਾਹਿਬ ਦੀ ਇਸ ਜਗ੍ਹਾ (ਪਲਾਟ) ’ਤੇ ਕਿਰਾਏਦਾਰ ਸਨ।ਜੱਸਾ ਸਿੰਘ ਦੇ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੂੰ ਲਿਖਤੀ ਤੌਰ ’ਤੇ ਹਰ ਤਰ੍ਹਾਂ ਦਾ ਬਕਾਇਆ ਰਾਸ਼ੀ ਦੇਣ ਦੀ ਵੀ ਸਹਿਮਤੀ ਦਿੱਤੀ।ਆਹਲੂਵਾਲੀਆ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੀ ਜ਼ਮੀਨ (ਪਲਾਟਾਂ) ’ਤੇ ਕਾਬਜ਼ ਹੋਰ ਲੋਕਾਂ ਨੂੰ ਵੀ ਜ਼ਮੀਨ ਵਾਪਸ ਗੁਰਦੁਆਰਾ ਸਾਹਿਬ ਨੂੰ ਦੇਣ ਲਈ ਪ੍ਰੇਰਿਤ ਕਰਨਗੇ।
    ਡਾ. ਰੂਪ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਪਲਾਟਾਂ ਦੇ ਰੂਪ ਵਿਚ ਸ਼ਹਿਰ ਅੰਦਰ ਸਥਿਤ ਹੈ।ਮੰਡੀ ਗੋਬਿੰਦਗੜ੍ਹ ਲੋਹੇ ਦੇ ਵਪਾਰ ਵਿਚ ਵਿਸ਼ਵ ਪ੍ਰਸਿੱਧ ਹੈ ਅਤੇ ਇਥੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਵਿਚ ਲੋਕਾਂ ਨੇ ਗੋਦਾਮ ਬਣਾਏ ਹੋਏ ਹਨ। ਸ਼੍ਰੋਮਣੀ ਕਮੇਟੀ ਇਸ ਜਗ੍ਹਾ ਦੇ ਕਿਰਾਏਦਾਰਾਂ ਨਾਲ ਨਵੇਂ ਸਿਰਿਓਂ ਕਿਰਾਏਨਾਮਾ ਲਿਖਣ ਲਈ ਤਿਆਰ ਹੈ, ਪਰ ਕੁੱਝ ਲੋਕ ਜਗ੍ਹਾ ਤੋਂ ਕਬਜ਼ਾ ਨਹੀਂ ਛੱਡ ਰਹੇ ਅਤੇ ਕਿਰਾਏਦਾਰਾਂ ਵੱਲੋਂ ਲੰਮੇ ਸਮੇਂ ਤੋਂ ਕਿਰਾਇਆ ਵੀ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਟਾਂ ਵਿਚੋਂ ਜੱਸਾ ਸਿੰਘ ਆਹਲੂਵਾਲੀਆ ਨੇ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਦੇ ਦਿੱਤੀ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਦਾ ਧੰਨਵਾਦ ਕੀਤਾ।ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨਾਲ ਸਬੰਧਤ ਜ਼ਮੀਨ ਦੇ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇਕ ਸਬ-ਕਮੇਟੀ ਵੀ ਬਣਾਈ ਜਾਵੇਗੀ, ਜੋ ਇਸ ਦਾ ਸਰਵੇ ਕਰਕੇ ਇਥੇ ਮੁੜ ਤੋਂ ਦੁਕਾਨਾਂ ਬਣਾਉਣ ਅਤੇ ਨਵੇਂ ਕਿਰਾਏਨਾਮੇ ਲਿਖਣ ਸਬੰਧੀ ਕਾਰਵਾਈ ਕਰੇਗੀ।ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਗੁਰਦੁਆਰਾ ਸਾਹਿਬ ਦੀ 32 ਵਿਘੇ ਅਤੇ 28 ਵਿਘੇ ਜ਼ਮੀਨ ਦੇ ਦੋ ਪਲਾਟ ਹਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply