ਸਕੂਲਾਂ ਵਿੱਚ ਕਮਰਿਆਂ ਦੀ ਕਮੀ ਕੀਤੀ ਜਾਵੇਗੀ ਪੂਰੀ – ਪਵਨ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਉੱਚ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਭਰ ਦੇ ਵੱਖ ਵੱਖ
ਚੁਣੇ ਗਏ ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੋਇਆ ਹੈ।ਇਸੇ ਕੜੀ ਵਜੋਂ ਅੱਜ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਸਰਕਾਰੀ ਸੀਨੀਅਰ ਸਕੂਲ ਧੀਰਾ ਦਾ ਨਿਰੀਖਣ ਕੀਤਾ ਅਤੇ ਸਕੂਲ ਅੰਦਰ ਲਗਾਏ ਗਏ ਗਣਿਤ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਲਗਾਈਆਂ ਗਈਆਂ ਗਣਿਤ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ।ਗਣਿਤ ਵਿਸ਼ੇ ਸਬੰਧੀ ਵੱਖ-ਵੱਖ ਲਾਈਆਂ ਪ੍ਰਦਰਸ਼ਨੀਆਂ ਜੋ ਕਿ ਮੇਲੇ ਵਿੱਚ ਸ਼ਾਮਲ ਕੀਤੀਆਂ ਗਈਆ ਸਨ, ਉਨ੍ਹਾਂ ਦੀ ਮੋਕੇ ਤੇ ਹਾਜ਼ਰ ਪਿੰਡ ਦੇ ਲੋਕਾਂ, ਵਿਦਿਆਰਥੀਆਂ ਦੇ ਮਾਪਿਆਂ, ਐਸ.ਐਮ.ਸੀ ਕਮੇਟੀ ਮੈਂਬਰਾਂ ਅਤੇ ਹੋਰ ਨਾਗਰਿਕਾਂ ਨੇ ਵੀ ਪ੍ਰਸੰਸਾ ਕੀਤੀ।
ਪਵਨ ਕੁਮਾਰ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਡੀ.ਪੀ.ਆਈ ਡਿਪਟੀ ਡਾਇਰੈਕਟਰ ਤੋਂ ਇਲਾਵਾ ਪੰਜਾਬ ਦੇ ਸਮੂਹ ਜਿਲ੍ਹਾ ਸਿੱਖਿਆ ਅਫਸ਼ਰਾਂ ਵੱਲੋਂ ਸਿੱਖਿਆ ਮੰਤਰੀ ਅਤੇ ਡੀ.ਜੀ.ਐਸ.ਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਇੱਕ ਇੱਕ ਸਕੂਲਾਂ ਨੂੰ ਗੋਦ ਲਿਆ ਹੋਇਆ ਹੈ ਤਾਂ ਜੋ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਬਣਾ ਕੇ ਸਕੂਲਾਂ ਦੀਆਂ ਵਿਦਿਅੱਕ ਕਮੀਆਂ ਨੂੰ ਪੁਰਾ ਕੀਤਾ ਜਾ ਸਕੇ।ਉਨ੍ਹਾ ਆਪ ਵੀ ਨੋਵੀਂ ਜਮਾਤ ਨੂੰ ਸਾਇੰਸ ਵਿਸ਼ਾ ਪੜਾਇਆ ਅਤੇ ਉਨ੍ਹਾਂ ਦਾ ਅੰਗਰੇਜੀ ਭਾਸ਼ਾ ਦੇ ਪੱਧਰ ਦੀ ਵੀ ਜਾਂਚ ਕੀਤੀ।
ਪਵਨ ਕੁਮਾਰ ਡਿਪਟੀ ਡਾਇਰੈਕਟਰ ਨੇ ਸਕੂਲ ਦੇ ਪਿ੍ਰੰਸੀਪਲ ਅਤੇ ਅਧਿਆਪਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਰੋਸ਼ਨੀ ਪਾਈ।ਸਕੂਲ ਸਟਾਫ ਨੇ ਭਰੋਸਾ ਦਿਵਾਇਆ ਕਿ ਅਗਲੇਰੀ ਪ੍ਰੀਖਿਆ ਵਿੱਚ ਬੱਚਿਆਂ ਦਾ ਨਤੀਜਾ ਪਹਿਲਾ ਨਾਲੋ ਹੋਰ ਵੀਂ ਵਧੀਆ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਕੂਲ ਅੰਦਰ ਕਮਰਿਆਂ ਦੀ ਘਾਟ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਲਦੀ ਪੂਰਾ ਕੀਤਾ ਜਾਵੇਗਾ।
ਇਸ ਮੋਕੇ ਤੇ ਪਿ੍ਰੰਸੀਪਲ ਰਾਜੇਸ ਕੁਮਾਰ, ਗਣਿਤ ਅਧਿਆਪਕ ਸੁਰਜੀਤ ਕੁਮਾਰ, ਸੁਖਵਿੰਦਰ ਸਿੰਘ, ਰਾਜੇਸ਼, ਲੈ. ਅਰੂਣ ਕੁਮਾਰ, ਲੈ. ਕੰਸੋ ਦੇਵੀ, ਪ੍ਰਵੀਨ ਬਾਲਾ ਆਦਿ ਅਧਿਆਪਕ ਹਾਜਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media