Wednesday, August 5, 2026

ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਲਈ ਖੇਤੀ ਮਾਹਿਰਾਂ ਦੀ ਸਲਾਹ ਜਰੂਰੀ – ਡਾ. ਅਮਰੀਕ ਸਿੰਘ

ਪਠਾਨਕੋਟ , 29 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਖੇਤ ਵਿੱਚ ਪਾਣੀ ਖੜਾ ਨਾਂ ਰੱਖੋ ਅਤੇ ਪਹਿਲੇ PPN2907201801ਪਾਣੀ ਲਾਉਣ ਤੋਂ ਬਾਅਦ ਅਗਲਾ ਪਾਣੀ ਉਦੋਂ ਲਾਉ ਜਦੋਂ ਪਹਿਲਾ ਪਾਣੀ ਜੀਰੇ ਨੂੰ ਦੋ ਦਿਨ ਹੋ ਗਏ ਹੋਣ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ  ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਝਲੋਆ ਵਿੱਚ ਲਗਾਏ ਪਿੰਡ ਪੱਧਰੀ ਸਿਖਲਾਈ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਲਵ ਕੁਮਾਰ ਬਲਾਕ ਟੈਕਨਾਲੋਜੀ ਮੈਨੇਜ਼ਰ, ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਮੈਨੇਜ਼ਰ, ਜੀਵਨ ਲਾਲ.ਤਿਲਕ ਰਾਜ, ਗੌਰਵ ਕੁਮਾਰ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਝੋਨੇ/ਬਾਸਮਤੀ ਦੀ ਫਸਲ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨਾ-ਕਣਕ ਦੇ ਫਸਲੀ ਚੱਕਰ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾ ਰਿਹਾ ਹੈ,ਭੂਮੀ ਦੀ ਸਿਹਤ ,ਖਰਾਬ ਹੋ ਰਹੀ ਹੈ, ਸਿਫਾਰਸ਼ਾਂ ਦੇ ਉਲਟ ਕੀਟ ਨਾਸ਼ਕ ਰਸਾਇਣਾਂ ਅਤੇ ਖਾਦਾਂ ਦੀ ਅੰਦਾਧੁੰਦ ਖਾਦਾਂ ਦੀ ਵਰਤੋਂ ਨਾਲ ਜਿਥੇ ਖੇਤੀ ਲਾਗਤ ਖਰਚੇ ਵਧ ਰਹੇ ਹਨ ਉਥੇ ਖੇਤੀ ਤੋਂ ਸ਼ੁੱਧ ਆਮਦਨ ਘਟ ਰਹੀ ਹੈ।ਉਨਾਂ ਕਿਹਾ ਕਿ ਬਾਸਮਤੀ ਦੀਆਂ ਕਿਸਮਾਂ ਨੂੰ ਯੂਰੀਆ ਦੀਆਂ ਬਰਾਬਰ ਕਿਸ਼ਤਾਂ ਵਿੱਚ ਛੱਟੇ ਨਾਲ ਪਾਉ, ਪਹਿਲੀ ਕਿਸ਼ਤ ਖੇਤ ਵਿੱਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫਤੇ ਪਿੱਛੋ ਅਤੇ ਦੂਜੀ ਕਿਸਤ 6 ਹਫਤੇ ਪਿੱਛੋ ।ਡਾ. ਮਨਦੀਪ ਕੌਰ ਨੇ ਕਿਹਾ ਕਿ ਝੋਨੇ ਦੀ ਫਸਲ ਨੂੰ ਯੂਰੀਆ ਖਾਦ ਦੀ ਸੁਚੱਜੀ ਵਰਤੋਂ ਲਈ ਪੱਤਾ ਰੰਗ ਚਾਰਟ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਬਿਮਾਰੀ ਅਤੇ ਕੀੜਿਆਂ ਤੋਂ ਫਸਲ ਨੂੰ ਬਚਾਉਣ ਲਈ 90 ਕਿਲੋ ਯੂਰੀਆ ਪ੍ਰਤੀ ਏਕੜ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਪਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਝੋਨਾ ਨਿਸਰਣ ਸਮੇਂ ਯੂਰੀਆ ਖਾਦ ਦੀ ਵਰਤੋਂ ਨਾਲ ਦਾਣੇ ਥੋਥੇ ਰਹਿ ਜਾਂਦੇ ਹਨ ਜਿਸ ਨਾਲ ਝਾੜ ਘੱਟ ਜਾਂਦਾ ਹੈ ਇਸ ਲਈ ਲਵਾਈ ਤੋਂ 45 ਦਿਨਾਂ ਬਾਅਦ  ਯੂਰੀਆ ਖਾਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਅਖੀਰ ਵਿੱਚ ਅਗਾਂਹਵਧੂ ਕਿਸਾਨ ਤਿਲਕ ਰਾਜ ਆਏ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ ਦਾ ਧੰਨਵਾਦ ਕੀਤਾ।
 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply