ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਅੱਗੇ
ਤੋਰਦਿਆਂ ਅੱਜ ਮਾਨਸਾ ਸ਼ਹਿਰ ਵਿਚ ਮਿੰਨੀ ਟ੍ਰਾਈ ਐਥਲੋਨ ਤਹਿਤ ਇਕੋ ਸਮੇਂ ਤਿੰਨ ਤਰਾਂ ਦੀਆਂ ਖੇਡਾਂ ਸਾਇਕਲਿੰਗ ਰੇਸ, ਮੈਰਾਥਨ ਦੌੜ, ਪੈਦਲ ਚਾਲ, ਕਰਵਾਈ ਗਈ।ਸਾਬਕਾ ਐਮ.ਐਲ.ਏ ਸਰਦੂਲਗੜ੍ਹ ਅਜੀਤ ਇੰਦਰ ਸਿੰਘ ਮੋਫ਼ਰ ਅਤੇ ਜਿਲ੍ਹਾ ਕਾਂਗਰਸ ਪ੍ਰਧਾਨ ਬਿਕਰਮ ਸਿੰਘ ਮੋਫ਼ਰ ਇਸ ਸਾਰੇ ਪ੍ਰੋਗਰਾਮ ਦੌਰਾਨ ਖਿੱਚ ਦਾ ਕੇਂਦਰ ਬਣੇ ਰਹੇ, ਕਿਉਂਕਿ ਉਨ੍ਹਾਂ ਨੇ ਆਪਣੇ ਸਕੈਟਿੰਗ ਸ਼ੂਜ਼ ਪਾ ਕੇ ਨਵੀਂ ਦਾਣਾ ਮੰਡੀ ਤੋਂ ਨਹਿਰੂ ਕਾਲਜ ਤੱਕ ਦਾ ਸਫ਼ਰ ਕਰਦਿਆਂ ਮਾਨਸਾ ਨਿਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਹੋਕਾ ਦਿੱਤਾ।
ਇਸ ਦੌਰਾਨ ਬੋਲਦਿਆਂ ਮੋਫ਼ਰ ਨੇ ਕਿਹਾ ਕਿ ਉਨ੍ਹਾਂ ਦੁਆਰਾ ਸਕੇਟਿੰਗ ਪਾ ਕੇ ਟਰਾਈ ਐਥਲੋਨ ਵਿੱਚ ਸ਼ਾਮਲ ਹੋਣ ਦਾ ਮੰਤਵ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਤਰਾਂ ਦੀਆਂ ਖੇਡਾਂ ਜਿਥੇ ਅਨੁਸ਼ਾਸ਼ਨ ਵਿਚ ਰਹਿਣਾ ਸਿਖਾਉਂਦੀਆਂ ਹਨ, ਉਥੇ ਹੀ ਇਹ ਸਿਹਤ ਦੀ ਤੰਦਰੁਸਤੀ ਲਈ ਵੀ ਜਰੂਰੀ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਮੂਹ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸੌਂਹ ਚੁਕਾ ਕੇ ਸਾਰੇ ਪ੍ਰਤੀਯੋਗੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਮਾਨਸਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਨੂੰ ਕੇਵਲ ਇਕ ਦਿਨ ਦਾ ਨਾ ਸਮਝ ਕੇ, ਸਵੇਰ ਦੀ ਸੈਰ, ਦੌੜ ਅਤੇ ਸਾਈਕਲਿੰਗ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਅਪਨਾਉਣ ਦੀ ਪੂਰਜ਼ੋਰ ਕੋਸ਼ਿਸ਼ ਕੀਤੀ ਜਾਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media