ਕਿਹਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ
ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਮਾਨਸਾ ਜ਼ਿਲ੍ਹਾ ਪ੍ਰਸਾਸ਼ਨ ਦੇ ਸਮੂਹ ਵਿਭਾਗਾਂ ਨਾਲ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ-ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 1 ਮਹੀਨੇ ਦੇ ਅੰਦਰ-ਅੰਦਰ 25 ਏਕੜ ਟੋਬੇ ਦੇ ਨਾਲ ਵਾਲੀ ਹੱਡਾਰੋੜੀ ਨੂੰ ਸਾਫ਼ ਕਰਵਾ ਦਿੱਤਾ ਜਾਵੇਗਾ।ਉਨ੍ਹਾਂ ਐਕਸੀਅਨ ਬਿਜਲੀ ਬੋਰਡ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਥਾਂ ਉੱਪਰ ਬਿਜਲੀ ਦੀਆਂ ਤਾਰਾਂ ਲਮਕ ਰਹੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਤਾਰਾਂ ਤੋਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਪੁਲਿਸ ਵਿਭਾਗ ਤੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ।ਉਨ੍ਹਾਂ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ `ਤੇ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media