Thursday, February 26, 2026

ਮਿੰਨ੍ਹੀ ਟਰਾਈਐਥਲੌਨ- ਨਸ਼ਿਆਂ ਖਿਲਾਫ਼ ਇਤਿਹਾਸਕ ਹੋ ਨਿੱਬੜਿਆ ਲੋਕਾਂ ਦਾ ਇਕੱਠ – ਕਾਂਗੜ

ਡੀ.ਸੀ ਅਪਨੀਤ ਰਿਆਤ ਨੇ ਨਵੀਂ ਦਾਣਾ ਮੰਡੀ ਤੋਂ ਨਹਿਰੂ ਕਾਲਜ ਤੱਕ ਕੀਤੀ ਪੈਦਲ ਚਾਲ
ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਪ੍ਰਸ਼ਾਸ਼ਨ ਮਾਨਸਾ, ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਮਨਾਏ ਗਏ ਮਿੰਨੀਂ ਟਰਾਈ PPN2907201810ਐਥਲੋਨ ਨੂੰ ਅੱਜ ਮਾਨਸਾ ਨਿਵਾਸੀਆਂ ਦਾ ਭਰਵਾਂ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਅੱਜ ਤੜਕਸਾਰ ਹੀ ਨਵੀਂ ਦਾਣਾ ਮੰਡੀ ਵਿਖੇ ਦੋੜ, ਪੈਦਲ ਚਾਲ ਅਤੇ ਸਾਇਕਲ ਰੇਸਾਂ ਵਿਚ ਭਾਗ ਲੈਣ ਲਈ ਪੁੱਜੇ।ਟਰਾਈ ਐਥਲੋਨ ਵਿਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦਾ ਉਤਸ਼ਾਹ ਵਧਾਉਣ ਲਈ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਉਚੇਚੇ ਤੌਰ `ਤੇ ਸ਼ਿਰਕਤ ਕੀਤੀ।
     ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਅਤੇ ਐਸ.ਐਸ.ਪੀ ਮਨਧੀਰ ਸਿੰਘ ਨੇ ਨਸ਼ਿਆਂ ਦੇ ਖਿਲਾਫ਼ ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਕੱਤਰ ਕਰਨ ਲਈ ਉਲੀਕੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਜੋ ਨਸ਼ੇ ਨੂੰ ਖ਼ਤਮ ਕਰਨ ਦਾ ਸੁਪਨਾ ਵੇਖਿਆ ਗਿਆ ਸੀ, ਉਹ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ।ਵੱਡੀ ਤਾਦਾਦ ਵਿੱਚ ਪਹੁੰਚੇ ਆਮ ਲੋਕਾਂ ਦੇ ਵਿਸ਼ਾਲ ਇਕੱਠ ਵੱਲ ਇਸ਼ਾਰਾ ਕਰਦਿਆਂ ਕਾਂਗੜ ਨੇ ਕਿਹਾ ਕਿ ਅਜਿਹਾ ਕੋਈ ਵੀ ਮਿਸ਼ਨ ਸਫ਼ਲਤਾ ਤੋਂ ਵਾਂਝਾ ਨਹੀਂ ਰਹਿ ਸਕਦਾ, ਜਿਸ ਵਿਚ ਲੋਕਾਂ ਦਾ ਸਹਿਯੋਗ ਮਿਲੇ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਤੰਦਰੁਸਤ ਪੰਜਾਬ ਮਿਸ਼ਨ ਨੂੰ ਨਸ਼ਿਆਂ ਖਿਲਾਫ਼ ਹੰਭਲਾ ਮਾਰਦੇ ਹੋਏ ਨੇਪਰੇ ਚੜ੍ਹਾਉਣ ਦੀ ਲੋੜ ਹੈ।ਕਾਂਗੜ ਨੇ ਕਿਹਾ ਕਿ ਅੱਜ ਜਿਲ੍ਹਾ ਮਾਨਸਾ ਹੀ ਨਹੀਂ ਬਲਕਿ ਪੰਜਾਬ ਦਾ ਹਰ ਵਿਅਕਤੀ ਨਸ਼ਿਆਂ ਦੀ ਅਲ੍ਹਾਮਤ ਦੇ ਖਿਲਾਫ਼ ਖੜ੍ਹਾ ਹੋ ਗਿਆ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ `ਤੇ ਨਸ਼ਾ ਮੁਕਤ ਹੋ ਜਾਵੇਗਾ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply