ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਮੁੱਖ ਰਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਵਿਖੇ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਦਰੱਖਤਾਂ ਦੇ ਮਹੱਤਵ ਸਬੰਧੀ ਬੱਚਿਆਂ ਨੂੰ ਇੱਕ ਵਿਸ਼ੇਸ ਸੈਮੀਨਾਰ ਦਾ ਪ੍ਰਬੰਧ ਕੀਤਾ ਅਤੇ ਉਹਨਾਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਸਕੂਲ ਵਿੱਚ ਵੱਖ ਵੱਖ ਪ੍ਰਕਾਰ ਦੇ ਦਰੱਖਤ ਲਗਾਏ ਗਏ।ਜਿਨ੍ਹਾਂ ਦੀ ਸਾਂਭ ਸੰਭਾਲ ਲਈ ਸਾਰੇ ਬੱਚਿਆਂ ਦੀ ਡਿਊਟੀ ਲਗਾਈ ਅਤੇ ਬੱਚਿਆਂ ਵਿੱਚ ਨਵੇਂ ਦਰੱਖਤ ਲਗਾਉਂਣ ਪ੍ਰਤੀ ਬਹੁਤ ਹੀ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਵਣ ਮਹਾਂ ਉਤਸ਼ਵ ਦੀ ਅਗਵਾਈ ਅਮਨਦੀਪ ਕੌਰ ਈ.ਟੀ.ਟੀ ਟੀਚਰ ਨੇ ਕੀਤੀ।
ਇਸ ਮੌਕੇ ਸਕੂਲ ਸਟਾਫ ਊਸ਼ਾ ਰਾਣੀ, ਜਸਪਾਲ ਕੌਰ, ਹਰਪ੍ਰੀਤ ਕੌਰ, ਸ਼ਾਲੂ ਰਾਣੀ, ਗਿਆਨ ਦੇਵੀ, ਮੀਨਾ ਰਾਣੀ, ਸੁਸ਼ਮਾ ਅਤੇ ਕਰਮਜੀਤ ਕੌਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …