ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਵੇਂ-ਜਿਵੇਂ ਜਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ।ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਮੀਟਿੰਗਾਂ ਦਾ ਦੋਰ ਵੀ ਵੱਧ ਰਿਹਾ ਹੈ।ਇਸੇ ਸੰਬੰਧ ਵਿੱਚ ਅੱਜ ਹਲਕਾ ਇੰਚਾਰਜ਼ ਡਾ. ਮੰਜੂ ਬਾਲਾ ਅਤੇ ਮੰਗਤ ਰਾਏ ਬਾਂਸਲ ਸਾਬਕਾ ਐਮ.ਐਲ਼.ਏ ਦੀ ਅਗਵਾਈ ਹੇਠ ਇੱਕ ਮੀਟਿੰਗ ਕਰ ਕੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨਣ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ।ਡਾ. ਮੰਜੂ ਬਾਲਾ ਨੇ ਪਾਰਟੀ ਆਗੂਆਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਪਾਰਟੀ ਲਈ ਕੰਮ ਕਰਨ ਦੀ ਬੇਨਤੀ ਕੀਤੀ।ਉਹਨਾਂ ਕਿਹਾ ਕਿ ਉਹ ਵਰਕਰਾਂ ਨੂੰ ਵਿਸ਼ਵਾਸ ਦਿਵਾਉਦੇ ਹਨ ਕਿ ਜਿਸ ਤਰ੍ਹਾਂ ਉਨਾਂ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ ਉਹ ਵੀ 24 ਘੰਟੇ ਉਨਾਂ ਦੀ ਸੇਵਾ ਵਿੱਚ ਹਾਜ਼ਰ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media