ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ
ਦੇ ਬੀ.ਵਾਕ (ਫ਼ੈਸ਼ਨ ਸਟਾਇਲਿੰਗ ਐਂਡ ਗਰੂਮਿੰਗ) ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਹਰਮਣਜੋਤ ਕੌਰ ਨੇ 97.2% ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲੀ, ਸ਼ਿਵਾਨੀ ਨੇ 97% ਅੰਕਾਂ ਨਾਲ ਦੂਜੀ ਅਤੇ ਦੀਪਿਕਾ ਨੇ 93% ਅੰਕਾਂ ਨਾਲ ਤੀਜੀ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਨੇ ਵਿਭਾਗ ਦੀ ਇਸ ਉਪਲਬਧੀ ਲਈ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਜ਼ ਨੂੰ ਮੁਬਾਰਕਬਾਦ ਦਿੱਤੀ।ਇਸ ਦੌਰਾਨ ਕਾਲਜ ਵਿਦਿਆਰਥਣਾਂ ਦੀ ਇਸ ਉਪਲਬਧੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰਮੋਹਨ ਸਿੰਘ ਛੀਨਾ ਨੇ ਸ਼ੁੱਭ ਇਛਾਵਾਂ ਦਿੰਦੇ ਹੋਏ ਭਵਿੱਖ ’ਚ ਹੋਰ ਵੀ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਹੋਰ ਉਚੇਰੀਆਂ ਪ੍ਰਾਪਤੀਆਂ ਲਈ ਉਤਸਾਹਿਤ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media