Wednesday, May 22, 2024

ਸੋਨੀ ਵਲੋਂ ਸਰੂਪ ਰਾਣੀ ਕਾਲਜ (ਔਰਤਾਂ) ਨੂੰ 11 ਲੱਖ ਦੇਣ ਦਾ ਐਲਾਨ

ਸਿੱਖਿਆ ਮੰਤਰੀ ਨੇ ਵਿਖੇ ਮਨਾਇਆ ਵਣ ਮਹਾਉਤਸਵ

PPN3007201816ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਇਸ ਦੌਰਾਨ ਸੋਨੀ ਨੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨੂਤਨ ਸ਼ਰਮਾ ਅਤੇ ਐਨ.ਸੀ.ਸੀ. ਕੈਡੇਟ ਨਾਲ ਮਿੱਲ ਕੇ ਕਾਲਜ ਵਿੱਚ ਪੌਦੇ ਲਗਾਏ।
    ਸੋਨੀ ਨੇ ਦੱਸਿਆ ਕਿ ਸਾਨੂੰ ਆਪਣਾ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਰੁੱਖ ਸਾਨੂੰੂ ਆਕਸੀਜਨ ਦਿੰਦੇ ਹਨ ਅਤੇ ਇਨ੍ਹਾਂ ਦੇ ਨਾਲ ਹੀ ਵਰਖਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਪ੍ਰਕ੍ਰਿਤੀ ਅਤੇ ਮਾਨਵ ਵਿੱਚ ਸਹੀ ਸੰਤੁਲਨ ਬਣਾਉਣ ਲਈ ਜ਼ਿਆਦਾ ਤੋਂ ਜਿਆਦਾ ਪੌਦੇ ਲਗਾਉਣੇ ਚਾਹੀਦੇ ਹਨ।ਸੋਨੀ ਨੇ ਵਿਦਿਆਰਥੀਆਂ ਨੂੰੂ ਅਪੀਲ ਕੀਤੀ ਕਿ ਉਹ ਕੇਵਲ ਆਪਣੇ ਕਾਲਜ ਦੇ ਅੰਦਰ ਹੀ ਨਹੀਂ ਸਗੋਂ ਆਪਣੇ ਘਰ ਦੇ ਆਲੇ ਦੁਆਲੇ ਪੌਦੇ ਲਗਾਉਣ। ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋਂ 5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਨੂੰ  ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।
    ਨਸ਼ਿਆਂ ਬਾਰੇ ਗੱਲਬਾਤ ਕਰਦਿਆਂ ਸੋਨੀ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨਸ਼ਾ ਪੀੜ੍ਹਤਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ।ਸੋਨੀ ਵਲੋਂ ਕਾਲਜ ਦੀ ਰਿਪੇਅਰ ਲਈ 11 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਕਾਲਜ ਕੌਂਸਿਲ ਦੇ ਮੈਂਬਰ ਪ੍ਰੋ: ਕੁਲਵੰਤ ਸਿੰਘ, ਪ੍ਰੋ: ਸਤਨਾਮ ਸਿੰਘ, ਸ੍ਰੀਮਤੀ ਪਰਮਿੰਦਰ ਕੌਰ ਤੋਂ ਇਲਾਵਾ ਕਾਲਜ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।
    

 

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply