Tuesday, May 21, 2024

ਅਜਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਲਈ ਲਾਈਆਂ ਅਧਿਕਾਰੀਆਂ ਦੀਆਂ ਡਿਊਟੀਆਂ-ਏ.ਡੀ.ਸੀ

PPN3007201819ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਆਜ਼ਾਦੀ ਦਿਵਸ ਸਮਾਰੋਹ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਕ੍ਰਮਵਾਰ ਸ੍ਰੀ ਰਾਜੇਸ਼ ਸ਼ਰਮਾ ਅਤੇ ਵਿਕਾਸ ਹੀਰਾ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਰਜਨੀਸ਼ ਅਰੋੜਾ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਵ ਅਰੋੜਾ, ਏ.ਡੀ.ਸੀ.ਪੀ ਹੈਡ ਕੁਆਟਰ ਗੌਰਵ ਤੁਰਾ, ਕਾਰਜਕਾਰੀ ਮੈਜਿਸਟਰੇਟ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਉਹਨਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮਨਾਉਣ ਸਬੰਧੀ 9, 10 ਅਤੇ 11 ਅਗਸਤ ਨੂੰ ਰਿਹਰਸਲਾਂ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ ਅਤੇ 13 ਅਗਸਤ ਨੂੰ ਫੁੱਲ ਡਰੱਸ ਰਿਹਰਸਲ ਹੋਵੇਗੀ ।
    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਵਸ ਨੂੰ ਮਨਾਉਣ ਵਾਸਤੇ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ। ਉਹਨਾਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ. ਟੀ. ਸ਼ੋਅ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ‘ਤੇ ਦੇਸ਼ ਭਗਤੀ, ਅਜ਼ਾਦੀ ਨਾਲ ਸਬੰਧਿਤ ਸਕਿੱਟਾਂ, ਗੀਤ ਅਤੇ ਸਮਾਜਿਕ ਕੁਰੀਤੀਆਂ ਜਿਵੇਂ ਕਿ ਭਰੂਣ ਹੱਤਿਆ ਰੋਕਣ, ਨਸ਼ਿਆਂ ਵਿਰੁੱਧ ਅਤੇ ਕਿਸਾਨਾਂ ਦੀ ਖੁਸ਼ਹਾਲੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੀਤੀ ਅਨੁਸਾਰ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ ।
    ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਨੇ ਇਸ ਮੌਕੇ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਵਿਭਾਗੀ ਕਰਮਚਾਰੀਆਂ ਦੀ ਆਜ਼ਾਦੀ ਸਮਾਰੋਹ ਦੌਰਾਨ ਹਾਜ਼ਰੀ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
     ਆਜ਼ਾਦੀ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਲਈ ਬਣਾਈ ਗਈ ਕਮੇਟੀ ਦੇ ਇੰਚਾਰਜ ਅਤੇ ਸਮਾਰੋਹ ਦੇ ਓਵਰਆਲ ਇੰਚਾਰਜ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਹੋਣਗੇ। ਇਸ ਮੌਕੇ ‘ਤੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰ ਪ੍ਰੋਗਰਾਮ ਦੀ ਤਿਆਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜ਼ਿਲ੍ਹਾ ਖੇਡ ਅਫ਼ਸਰ ਦੀ ਨਿਗਰਾਨੀ ਹੇਠ ਹੋਵੇਗੀ ।
ਉਨ੍ਹਾਂ ਕਿਹਾ ਕਿ ਇਸ ਮੌਕੇ ਵੀ.ਆਈ.ਪੀ ਅਤੇ ਆਮ ਪਾਰਕਿੰਗ ਦਾ ਪ੍ਰਬੰਧ ਕਰਨ ਲਈ ਪੁਲਿਸ ਵਿਭਾਗ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਵੀ.ਆਈ.ਪੀ ਅਤੇ ਆਮ ਪਬਲਿਕ ਲਈ ਆਰਜ਼ੀ ਪਖਾਨੇ ਬਣਾਉਣ ਦਾ ਪ੍ਰਬੰਧ ਕਰਨ ਲਈ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਵਿਭਾਗ ਅਤੇ ਅੱਸ.ਡੀ.ਓ ਜਨ ਸਿਹਤ ਨੂੰ ਆਦੇਸ਼ ਦਿੱਤੇ।
    ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਨਾਨਕ ਸਟੇਡੀਅਮ ਦੀ ਗਰਾਂਊਂਡ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਅਤੇ ਸਜਾਵਟ ਦਾ ਪ੍ਰਬੰਧ ਕਰਵਾਉਣ।ਮੀਟਿੰਗ ਵਿੱਚ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਜ ਦੀ ਸਜਾਵਟ ਅਤੇ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੂੰ ਵੀ ਆਦੇਸ਼ ਦਿੱਤੇ ਗਏ।
 

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply