ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡੇਅਰੀ ਵਿਕਾਸ ਵਿਭਾਗ /ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿਮ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਐਮ.ਡੀ.ਕੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵੇਰਕਾ (ਮਿਲਕਫੈਡ) ਤੋਂ ਵਿਸ਼ੇਸ ਤੋਰ ਤੇ ਹਾਜਰ ਹੋਏ। ਉਨ੍ਹਾਂ ਦੱਸਿਆ ਕਿ ਕੈਂਪ ਦਾ ਮੁੱਖ ਉਦਸ਼ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਕੂਲੀ ਵਿਦਿਆਰਥੀਆਂ ਨੂੰ ਫਾਸਟ ਫੂਡ ਜਿਵੇ ਪੀਜ਼ਾ, ਬਰਗਰ, ਪੈਟੀ ਆਦਿ ਦੀ ਵਰਤੋ ਤੋ ਮਨਾਂ ਕਰਦਿਆਂ ਦੁੱਧ ਅਤੇ ਦੁੱਧ ਪਦਾਰਥ ਦਾ ਸੇਵਨ ਕਰਨ ਲਈ ਪ੍ਰੇਰਤ ਕਰਨਾ ਹੈ।ਉਨ੍ਹਾਂ ਕੈਂਪ ਦੋਰਾਨ ਦੁੱਧ ਦੀ ਬਣਤਰ ਬਾਰੇ ਅਤੇ ਦੁੱਧ ਪਦਾਰਥਾਂ ਦੀ ਗੁਣਵਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਬੱਚਿਆਂ ਦੀ ਚੰਗੀ ਸਿਹਤ ਨਿਰੋਗੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪੰਜਾਬ ਨੂੰ ਤੰਦਰੁਸਤ ਬਣਾਉਂਣ ਦੇ ਲਈ ਚੰਗੇ ਖਾਣ ਪੀਣ ਬਾਰੇ ਜਾਗਰੁਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਨੂੰ ਸੁੱਧ ਦੁੱਧ ਤੋਂ ਤਿਆਰ ਖਾਧ ਪਦਾਰਥਾਂ ਦੀ ਜਿਆਦਾ ਵਰਤੋਂ ਕਰਨੀ ਚਾਹੀਦੀ ਹੈ ਅਤੇ ਜੰਕ ਫੂਡ ਤੋਂ ਜਿਨ੍ਹਾਂ ਹੋ ਸਕੇ ਗੁਰਜ਼ ਕਰਨਾ ਚਾਹੀਦਾ ਹੈ।