ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਤ ਬਾਬਾ ਜੀਤ ਸਿੰਘ ਜੀ ਤੇ ਸੰਤ ਬਾਬਾ ਜਸਪਾਲ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਆਪਸੀ ਵਾਦ-ਵਿਵਾਦ ਨੂੰ ਸੁਲਝਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ।ਉਸ ਪੰਜ ਮੈਂਬਰੀ ਕਮੇਟੀ ਮੈਂਬਰਾਂ ਵਿਚੋਂ ਅੱਜ ਸੰਤ ਬਾਬਾ ਗੁਰਚਰਨ ਸਿੰਘ ਪ੍ਰਧਾਨ ਦੁਆਬਾ ਨਿਰਮਲ ਮੰਡਲ ਤੇ ਸੰਤ ਹਰਕ੍ਰਿਸ਼ਨ ਸਿੰਘ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਦੁਆਰਾ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ ਹੈ।ਰਿਪੋਰਟ ਸੌਂਪਣ ਉਪਰੰਤ ਪੰਜ ਮੈਂਬਰੀ ਕਮੇਟੀ ਵੱਲੋਂ ਆਏ ਸੰਤਾਂ ਨੇ ਕਿਹਾ ਕਿ ਉਨਾਂ ਨੂੰ ਜੋ ਇਹ ਸੇਵਾ ਸੌਂਪੀ ਸੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਕੇ ਅੱਜ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪ ਦਿੱਤੀ ਹੈ।
Check Also
Punjab State Art Exhibition 2024 was inaugurated at KT:Kalã Museum
Amritsar, November 25 (Punjab Post Bureau) – The Punjab State Art Exhibition 2024 was inaugurated …