Sunday, September 6, 2026

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

PPN3107201804ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਬਲਬੀਰ ਸਿੰਘ, ਦਲੀਪ ਸਿੰਘ ਤੇ ਭਾਨ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
    ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਮਹਿੰਦਰ ਸਿੰਘ ਆਹਲੀ, ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ, ਸਾਬਕਾ ਵਧੀਕ ਸਕੱਤਰ ਰਣਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸਾਬਕਾ ਸਕੱਤਰ ਕੁਲਵੰਤ ਸਿੰਘ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਭੁਪਿੰਦਰ ਸਿੰਘ ਝਬਾਲ, ਨਿਸ਼ਾਨ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ, ਸਾਬਕਾ ਮੀਤ ਸਕੱਤਰ ਤਲਵਿੰਦਰ ਸਿੰਘ, ਸਾਬਕਾ ਵਧੀਕ ਸਕੱਤਰ ਹਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਪ੍ਰੋਫੇਸਰ ਸੁਖਦੇਵ ਸਿੰਘ, ਮਨਜੀਤ ਸਿੰਘ, ਬੀਬੀ ਮਨਮੋਹਨ ਕੌਰ, ਗੁਰਿੰਦਰਪਾਲ ਸਿੰਘ ਠਰੂ, ਕਰਤਾਰ ਸਿੰਘ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਸਨ।

 

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply