ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਮਰਨਜੀਤ ਸਿੰਘ ਉਪ ਕਪਤਾਨ ਪੁਲਿਸ (ਸ.ਡ) ਮਾਨਸਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ
ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਵਾਹਣਾਂ ਦੀ ਚੈਕਿੰਗ ਕਰਦਿਆਂ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘਰਾਂਗਣਾ ਨੂੰ ਸ਼ੱਕ ਵਜੋਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 790 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਣ `ਤੇ ਗ੍ਰਿਫਤਾਰ ਕਰ ਲਿਆ ਗਿਆ। ਜਿਸ ਦੇ ਵਿਰੁੱਧ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ-2 ਮਾਨਸਾ ਵਿਖੇ ਕੇਸ ਦਰਜ ਕਰ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਥਾਣਾ ਸਿਟੀ-2 ਮਾਨਸਾ ਦੇ ਪ੍ਰਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਚੈੀਕੰਗ ਸਮੇਂ ਕੁਲਦੀਪ ਕੁਮਾਰ ਉਰਫ ਕਾਕਾ ਪੁੱਤਰ ਲਛਮਣ ਦਾਸ ਵਾਸੀ ਵਾਰਡ ਨੰਬਰ 8 ਮਾਨਸਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋ 100 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ।ਜਿਸ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਨਸਾ ਦਰਜ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਜ਼ਿਲੇ ਵਿਚ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media