Tuesday, March 3, 2026

ਅਸਫਲਤਾਵਾਂ ਲੁਕਾਉਣ ਵਿੱਚ ਫੇਲ ਕਾਂਗਰਸੀ ਬੁਖਲਾਹਟ ’ਚ – ਛੀਨਾ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਕਾਂਗਰਸੀ ਪਾਰਟੀ ਸੂਬੇ ’ਚ ਸਰਕਾਰ ਦੀਆਂ ਨਾਕਾਮਯਾਬੀਆਂ ਨੂੰ ਛੁਪਾਉਣ ਤੋਂ ਅਸਫ਼ਲ PPN0108201807ਹੋਣ ਕਾਰਨ ਬੁਖਲਾਹਟ ’ਚ ਆ ਕੇ ਕੋਝੀਆਂ ਹਰਕਤਾਂ ’ਤੇ ਉਤਾਰੂ ਹੋ ਗਏ ਹਨ।ਜਿਸ ਲਈ ਕਾਂਗਰਸੀ ਵਰਕਰਾਂ ਨੇ ਅਕਾਲੀ-ਭਾਜਪਾ ਗਠਜੋੜ ਦੇ ਲੀਡਰਾਂ, ਵਰਕਰਾਂ ਨੂੰ ਡਰਾਉਣ ਧਮਕਾਉਣ ਅਤੇ ਪਾਰਟੀ ਦੀ ਸਾਖ਼ ਨੂੰ ਨੁਕਸਾਨ ਲਈ ਹਮਲੇ ਕਰਨੇ ਆਰੰਭ ਕਰ ਦਿੱਤੇ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਟਨਾਣਾ (ਜਸਰਾਊਰ ਨਜ਼ਦੀਕ) ਵਿਖੇ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪਿੰਡ ਵਾਸੀਆਂ ਨੂੰ ਜਾਣੂ ਕਰਵਾਉਂਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਐਗਜੈਕਟਿਵ ਮੈਂਬਰ  ਰਜਿੰਦਰ ਮੋਹਨ ਸਿੰਘ ਛੀਨਾ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ।
ਛੀਨਾ ਨੇ ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਝੂਠੀਆਂ ਅਤੇ ਬਿਨ੍ਹਾਂ ਸਿਰ ਪੈਰ ਵਾਲੀਆਂ ਤੌਹਮਤਾਂ ਲਗਾਉਣ ਵਾਲੇ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲੇ ਸਿੱਧੂ ਤੋਂ ਜਨਤਾ ਇਹ ਪੁੱਛਣਾ ਚਾਹੁੰਦੀ ਹੈ ਕਿ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਆਪਣੇ ਚੋਣ ਮੈਨੀਫ਼ੈਸਟੋ ’ਚ ਕੀਤੇ ਵਾਅਦੇ ਪੂਰੇ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਪੰਜਾਬ ਸੂਬੇ ਨੂੰ ਖੁਸ਼ਹਾਲ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਜਾਉਣ ਲਈ ਕੀਤੇ ਜਾ ਰਹੇ ਕਾਰਜਾਂ ’ਚ ਅੜਚਨਾਂ ਪੈਦਾ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ’ਚ ਕਾਂਗਰਸੀ ਲੀਡਰ ਬੇਤੁਕੀਆਂ ਬਿਆਨਬਾਜ਼ੀਆਂ ਅਤੇ ਹਮਲਿਆਂ ਵਰਗੀਆਂ ਕਾਰਵਾਈਆਂ ’ਤੇ ਉਤਰ ਰਹੀਆਂ ਆਈਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ-ਬਰ-ਤਿਆਰ ਹੈ ਅਤੇ ਵਿਰੋਧੀ ਪਾਰਟੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਜਨਤਾ ਕਾਫ਼ੀ ਉਤਾਵਲੀ ਹੈ।
ਭਾਜਪਾ ਜ਼ਿਲ੍ਹਾ ਦਿਹਾਤੀ ਦੇ ਸਕੱਤਰ ਹਰਦਿਆਲ ਸਿੰਘ ਭਿੰਦੀ ਔਲਖ ਅਤੇ ਜ਼ਿਲ੍ਹਾ ਯੂਥ ਦੇ ਪ੍ਰਧਾਨ ਬੱਬੀ ਜਸਰਾਊਰ ਦੀ ਸਾਂਝੀ ਅਗਵਾਈ ’ਚ ਹੋਈ ਇਕਤੱਰਤਾ ਨੂੰ ਸੰਬੋਧਨ ਕਰਦੇ ਹੋਏ ਛੀਨਾ ਨੇ ਕਿਹਾ ਕਿ  ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਜਿਸ ’ਚ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹਾ ਹਿੱਸਾ ਹੈ, ਨੇ ਪਿਛਲੇ 4 ਸਾਲਾਂ ’ਚ ਬਹੁਤ ਵਿਕਾਸ ਅਤੇ ਆਰਥਿਕ ਮਜ਼ਬੂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਸਮਾਜਿਕ ਨੀਤੀਆਂ ਲਈ ਸਵੱਛ ਭਾਰਤ, ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਉਜਾਲਾ ਅਤੇ ਬੀਮਾ ਯੋਜਨਾਵਾਂ ਸਮੇਤ ਦਿਹਾਤੀ ਖੇਤਰ ਦੀਆਂ ਯੋਜਨਾਵਾਂ ਹੇਠਲੇ ਪੱਧਰ ’ਤੇ ਵਰਦਾਨ ਸਾਬਤ ਹੋਈਆਂ ਹਨ।
ਸਰਹੱਦੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਲਈ ਵੱਖ-ਵੱਖ ਕਲਿਆਣਕਾਰੀ ਸਕੀਮਾਂ ’ਤੇ ਚਾਨਣਾ ਪਾਉਂਦੇ ਹੋਏ ਛੀਨਾ ਨੇ ਕਿਹਾ ਕਿ ਅਣਗਹਿਲੀ ਵਾਲਾ ਹਿੱਸਾ ਹਮੇਸ਼ਾ ਐਨ.ਡੀ.ਏ ਸਰਕਾਰ ਦੀ ਤਰਜੀਹ ਰਿਹਾ ਹੈ।ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇਸ਼ ’ਚ ਸਭ ਤੋਂ ਪੁਰਾਣਾ ਤੇ ਮਜ਼ਬੂਤ ਰਾਜਨੀਤਿਕ ਗਠਜੋੜ ਹੈ ਅਤੇ ਅਕਾਲੀ ਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੌਮੀ ਪੱਧਰ ਦੀ ਲੀਡਰਸ਼ਿਪ ਦੀ ਮੀਟਿੰਗ ਇਸ ਗੱਲ ਦੀ ਗਵਾਹੀ ਹੈ ਕਿ ਵਿਸ਼ਵਾਸ਼ ਨਾਲੋਂ ਵੀ ਜਿਆਦਾ ਬੰਧਨ ਮਜ਼ਬੂਤ ਹੈ।
ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ’ਤੇ ਵਿਕਾਸ ਦੇ ਮਹੱਤਵਪੂਰਨ ਮੁੱਦਿਆਂ, ਵਿਗੜੇ ਹੋਏ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਭ੍ਰਿਸ਼ਟਾਚਾਰ ਦੇ ਵੱਧਣ ’ਤੇ ਲੋਕਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੇਲੇ ਕਾਨੂੰਨ ਅਤੇ ਵਿਵਸਥਾ ਵਿਗੜਦੀ ਜਾ ਰਹੀ ਹੈ ਅਤੇ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦਾ।ਇਸ ਮੌਕੇ ਪ੍ਰਿਥੀਪਾਲ ਸਿੰਘ ਬੱਬਾ, ਬਿਸ਼ਨ ਸਿੰਘ, ਡਾ. ਨਛੱਤਰ ਸਿੰਘ ਗੋਲਡੀ, ਅਨੋਖ ਸਿੰਘ, ਧਰਮ ਸਿੰਘ ਆਦਿ ਭਾਜਪਾ-ਅਕਾਲੀ ਆਗੂ ਤੇ ਵਰਕਰ ਪਿੰਡ ਵਾਸੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply