ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸੇਵਕ ਜੱਥਾ ਇਸ਼ਨਾਨ ਅੰਮ੍ਰਿਤ ਵੇਲਾ ਦੇ ਮੁੱਖ ਸੇਵਾਦਾਰ ਭਾਈ ਸਵਰਨ ਸਿੰਘ ਭਾਟੀਆ, ਸਹਾਇਕ
ਗੁਰਜੀਤ ਸਿੰਘ (ਗੀਟੂ) ਹਲਦੀ ਵਾਲੇ ਨੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਨਾਲ ਸੰਬੰਧਤ ਚਾਟੀਵਿੰਡ ਗੇਟ ਸਥਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦੂਸਰੀ ਵਾਰ ਮੈਨੇਜਰ ਵਜੋਂ ਨਿਯੁੱਕਤ ਕੀਤੇ ਗਏ ਮਨਜਿੰਦਰ ਸਿੰਘ ਮੰਡ ਨੂੰ ਅੱਜ ਸਨਮਾਨਿਤ ਕੀਤਾ ਗਿਆ।ਭਾਈ ਮੰਡ ਨੇ ਇਸ ਸਮੇਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਨੇ ਗੁਰੂ ਘਰ ਦੀ ਜੋ ਸੇਵਾ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਣਗੇ।ਉਨ੍ਹਾਂ ਜੱਥੇ ਨੂੰ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਰਜਿੰਦਰ ਸਿੰਘ ਸਾਂਘਾ, ਮੁਖਵਾਕ ਲਿਖਾਰੀ ਉਪਕਾਰ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਗੁਰਪਿੰਦਰ ਸਿੰਘ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਕੁਲਜੀਤ ਸਿੰਘ (ਬੱਬੂ), ਡਿੰਪਲ ਕੌਰ, ਸੁਮਨ ਕੌਰ, ਪਰਮਜੀਤ ਕੌਰ, ਹਰਮਨ ਕੌਰ, ਹਰਜੀਤ ਕੌਰ, ਭੁਪਿੰਦਰ ਕੌਰ, ਰਿੰਕੀ ਕੌਰ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media