Wednesday, March 4, 2026

ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ `ਤੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ PPN0108201811ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਦੀ ਅਗਵਾਈ `ਚ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਹੀਦੀ ਦਿਹਾੜੇ ਤੇ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜ਼ਲੀ ਭੇਟ ਕੀਤੀ ਗਈ।ਸੈਂਟਰਲ ਯਤੀਮਖਾਨਾ ਵਿਖੇ ਜਿਥੇ ਸ਼ਹੀਦ ਊਧਮ ਸਿੰਘ ਨੇ ਆਪਣੇ ਜੀਵਨ ਦਾ ਅਹਿਮ ਹਿੱਸਾ ਬਤੀਤ ਕੀਤਾ ਸੀ, ਉਸ ਕਮਰੇ ਨੂੰ ਸ਼ਹੀਦ ਊਧਮ ਸਿੰਘ ਅਜਾਇਬ ਘਰ ਦਾ ਨਾਂ ਦਿੱਤਾ ਗਿਆ ਹੈ, ਸ਼ਹੀਦ ਊਧਮ ਸਿੰਘ ਲਾਇਬਰੇਰੀ, ਤੰਤੀ ਸਾਜ਼ ਮਿਓੂਜ਼ੀਅਮ ਅਤੇ ਅਤੇ ਭਾਈ ਸਾਹਿਬ ਸਮੁੰਦ ਸਿੰਘ ਰਾਗੀ ਰਿਆਜ਼ ਹਾਲ ਅਤੇ ਪੁਰਾਤਨ ਸੰਗੀਤ ਸਾਜ਼ ਆਦਿ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿਖਾਏ ਗਏ। ਯਤੀਮਖਾਨੇ ਦੇ ਮੈਂਬਰ ਇੰਚਾਰਜ ਸਰਬਜੀਤ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ `ਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।ਪੰਜਾਬੀ ਅਧਿਆਪਕਾ ਜਤਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲਾਂ ਬਾਅਦ ਜ਼ਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਲੰਡਨ ਜਾ ਕੇ ਜਨਰਲ ਡਾਇਰ ਨੂੰ ਮਾਰ ਕੇ ਬਦਲਾ ਲਿਆ ਸੀ।ਇਸ ਮੌਕੇ ਸੈਂਟਰਲ ਯਤੀਮਖਾਨੇ ਦੇ ਸੁਪਰਡੈਂਟ ਡਾ. ਬਲਬੀਰ ਸਿੰਘ, ਭਾਈ ਵੀਰ ਸਿੰਘ, ਗੁਰਮਤਿ ਵਿਦਿਆਲਿਆ ਦੇ ਪ੍ਰਿੰ. ਜਸਵਿੰਦਰ ਕੌਰ ਮਾਹਲ, ਅਧਿਆਪਕ ਜਸਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply