Friday, September 11, 2026

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਨੇ ਮਨਾਇਆ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ

PPN0108201814ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੌੰਮ ਦੀ ਖਾਤਰ ਆਪਣਾ ਬਲਿਦਾਨ ਦੇਣ ਵਾਲੇ ਅਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੇਂਟ ਸੋਲਜ਼ਰ ਇਲੀਟ ਕਾਂਨਵੈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਉਧਮ ਸਿੰਘ ਜੀ ਦੀ ਫੋਟੋ `ਤੇ ਫੁੱਲ ਭੇਟ ਕੀਤੇ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਰਹਿਨੁਮਾਈ ਹੇਠ ਇੱਕ ਵਿਸ਼ਾਲ ਰੈਲੀ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਕੱਢੀ ਗਈ।ਬੱਚਿਆਂ ਨੇ ਸ਼ਹੀਦ ਉਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਅਪਣੇ ਹੱਥਾਂ ਨਾਲ ਬਣਾਏ ਹੋਏ ਪੋਸਟਰ ਫੜੇ ਹੋਏ ਸਨ।ਸਕੂਲ ਤੋਂ ਸ਼ੁਰੂ ਹੋ ਕੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਲੰਘਦੀ ਹੋਈ ਸ਼ਹੀਦ ਉੱਧਮ ਸਿੰਘ ਚੌਂਕ ਵਿੱਚ ਪੁੱਜੀ। ਉੱਥੇ ਬੱਚਿਆਂ ਸਟਾਫ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਕਿਸ਼ਨਪੁਰੀ ਨੇ ਸ਼ਹੀਦ ਉੱਧਮ ਸਿੰਘ ਜੀ ਦੀ ਜੀਵਨੀ `ਤੇ ਚਾਨਣਾ ਪਾਇਆ।ਇਸ ਮੌਕੇ ਪਿ੍ਰੰਸੀਪਲ ਅਮਰਪ੍ਰੀਤ ਕੌਰ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਸੁਖਚੈਨ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਮਮਤਾ ਸ਼ਰਮਾ, ਗੁਰਦੀਸ਼ ਕੌਰ, ਸੰਤੋਖ ਸਿੰਘ, ਰੁਪਿੰਦਰ ਕੌਰ, ਜਤਿੰਦਰ ਸਿੰਘ, ਰਾਹੁਲ, ਅਮਨਪ੍ਰੀਤ ਕੌਰ, ਹਰਪਿੰਦਰਜੀਤ ਕੌਰ ਆਦਿ ਹਾਜ਼ਿਰ ਸਨ ।

 

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply