ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸਨ ਅਤੇ ਪੰਜਾਬ ਪੱਛੜੀਆਂ ਸ੍ਰੇਣੀਆਂ, ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ 50 ਹਜਾਰ ਰੁਪਏ ਤੱਕ ਦੇ ਲੋਨ ਲਏ ਜਾਣ ਵਾਲੇ ਕੇਸਾਂ ਵਿੱਚ 50 ਹਜਾਰ ਰੁਪਏ ਤੱਕ ਦੀ ਲੋਨ ਰਾਹਤ ਦਿੱਤੀ ਗਈ ਹੈ, ਜਿਸ ਅਧੀਨ ਵਿਧਾਨ ਸਭਾ ਹਲਕਾ ਪਠਾਨਕੋਟ ਦੇ 49 ਅਜਿਹੇ ਲੋਕ ਜਿਨ੍ਹਾਂ ਦੇ ਪੰਜਾਬ ਸਰਕਾਰ ਵੱਲੋਂ 10,23,494 ਰੁਪਏ ਦੇ ਕਰਜੇ ਮਾਫ ਕੀਤੇ ਗਏ ਹਨ। ਇਹ ਜਾਣਕਾਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਨਜਦੀਕ ਪਟੇਲ ਚੋਕ ਸਥਿਤ ਅਪਣੇ ਦਫਤਰ ਵਿਖੇ ਲਾਭ ਪਾਤਰੀਆਂ ਨੂੰ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣ ਮਗਰੋਂ ਦਿੱਤੀ। ਇਸ ਸਮੇਂ ਤੇ ਰਾਕੇਸ ਬੱਬਲੀ, ਸਰੋਜ ਬਾਲਾ ਜਿਲ੍ਹਾ ਮੈਨੇਜਰ ਪੰਜਾਬ ਅਨੁਸੂਚਿਤ ਭੋ ਵਿਕਾਸ ਤੇ ਵਿੱਤ ਕਾਰਪੋਰੇਸਨ, ਰਾਕੇਸ ਕੁਮਾਰ ਸਹਾਇਕ, ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਇਕ ਵਧੀਆ ਫੈਸਲਾ ਲਿਆ ਗਿਆ ਹੈ, ਜਿਸ ਅਧੀਨ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਕਰੀਬ 49 ਲੋਕਾਂ ਦੇ ਜਿਨ੍ਹਾਂ 50 ਹਜਾਰ ਤੱਕ ਕਰਜੇ ਲਏ ਹੋਏ ਸਨ ਉਹ ਕਰਜੇ ਮਾਫ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰਜਾ ਮਾਫੀ ਦੇ ਕੁ ਝ ਕੇਸ ਬਹੁਤ ਪੁਰਾਣੇ ਹੋ ਗਏ ਸਨ ਜਿਸ ਕਾਰਨ ਲਾਭਪਾਤਰੀਆਂ ਨੂੰ ਲੱਭਣ ਵਿੱਚ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਜਿਆਦਾਤਰ ਲਾਭਪਾਤਰੀ ਸਵਰਗਵਾਸ ਹੋ ਚੁੱਕੇ ਹਨ ।ਅੱਜ ਕਰਜਾ ਮਾਫੀ ਦੇ ਸਰਟੀਫਿਕੇਟ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੇ ਗਏ ਹਨ।
ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਸ੍ਰੀ ਸੁਨੀਲ ਜਾਖੜ ਸੰਸਦ ਪਠਾਨਕੋਟ/ਗੁਰਦਾਸਪੁਰ ਅਤੇ ਸਾਧੂ ਸਿੰਘ ਧਰਮਸੋਤ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱੱਛੜੀਆਂ ਸ੍ਰੇਣੀਆਂ ਭਲਾਈ ਮੰਤਰੀ ਦੇ ਉਪਰਾਲਿਆਂ ਸਦਕਾ ਉਪਰੋਕਤ ਕਰਜ਼ਾ ਮਾਫੀ ਨਾਲ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media